ਸ਼ਹੀਦ ਭਗਤ ਸਿੰਘ ਲਾਇਬਰੇਰੀ ਜੀਦਾ ਵਿਖੇ ਕੋਚਿੰਗ ਸੈਂਟਰ ਦਾ ਉਦਘਾਟਨ
ਗੋਨਿਆਣਾ, 24 ਅਕਤੂਬਰ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਜੀਦਾ ਦੀ ਸ਼ਹੀਦ ਭਗਤ ਸਿੰਘ ਲਾਇਬਰੇਰੀ ਚੈਰੀਟੇਬਲ ਟਰੱਸਟ ਵਲੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਨਵੋਦਿਆ ਸਕੂਲ ਵਿਚ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੈਰੀਟੋਰੀਅਸ/ਐਮੀਨੈਂਸ ਸਕੂਲ ਵਿਚ ਦਾਖ਼ਲੇ ਦੀ ਕੋਚਿੰਗ ਦਾ ਉਦਘਾਟਨ ਪਿੰਡ ਦੇ ਸਪਰੰਚ ਭੀਮਾ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਸਰਪੰਚ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਗੋਨਿਆਣਾ, 24 ਅਕਤੂਬਰ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਜੀਦਾ ਦੀ ਸ਼ਹੀਦ ਭਗਤ ਸਿੰਘ ਲਾਇਬਰੇਰੀ ਚੈਰੀਟੇਬਲ ਟਰੱਸਟ ਵਲੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਨਵੋਦਿਆ ਸਕੂਲ ਵਿਚ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਮੈਰੀਟੋਰੀਅਸ/ਐਮੀਨੈਂਸ ਸਕੂਲ ਵਿਚ ਦਾਖ਼ਲੇ ਦੀ ਕੋਚਿੰਗ ਦਾ ਉਦਘਾਟਨ ਪਿੰਡ ਦੇ ਸਪਰੰਚ ਭੀਮਾ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਸਰਪੰਚ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਬੁਲਾਰੇ ਜਤਿੰਦਰ ਸਿੰਘ ਗੋਨਿਆਣਾ ਨੇ ਮੈਰੀਟੋਰੀਅਸ ਸਕੂਲ/ਐਮੀਨੈਂਸ ਸਕੂਲ ਵਿਚ ਦਾਖ਼ਲੇ ਦਾ ਆਧਾਰ ਦਾਖ਼ਲਾ ਨੀਤੀ ਅਤੇ ਤਿਆਰੀ ਕਿਵੇਂ ਕੀਤੀ ਜਾਵੇ ਆਦਿ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਵਿਚ ਲਾਇਬਰੇਰੀ ਦੇ ਯੋਗਦਾਨ ਵਿਚ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪਾਏ ਯੋਗਦਾਨ ਬਾਰੇ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਣ ਲਈ ਕਿਹਾ। ਇਸ ਮੌਕੇ ਲਾਇਬਰੇਰੀ ਦੇ ਪ੍ਰਬੰਧਕ ਅਤੇ ਹੋਰ ਮੋਹਤਬਰ ਹਾਜ਼ਰ ਸਨ।