25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੋਨਿਆਣਾ ਮੰਡੀ ਵਿਖੇ 28 ਨੂੰ ਹੋਵੇਗੀ ਯੂਥ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ

ਗੋਨਿਆਣਾ, 24 ਅਕਤੂਬਰ (ਲਛਮਣ ਦਾਸ ਗਰਗ): ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੇ ਮਕਸਦ ਨਾਲ 28 ਅਕਤੂਬਰ ਨੂੰ ਸਵੇਰੇ 10 ਵਜੇ ਗੋਨਿਆਣਾ ਮੰਡੀ ਦੇ ਈਰਾ ਪੈਲੇਸ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਪਹੁੰਚਣਗੇ।

Ad Position 21
No active advertisement
ਅਜੀਤ ਡੈਸਕ 25-10-2026
ਗੋਨਿਆਣਾ, 24 ਅਕਤੂਬਰ (ਲਛਮਣ ਦਾਸ ਗਰਗ): ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੇ ਮਕਸਦ ਨਾਲ 28 ਅਕਤੂਬਰ ਨੂੰ ਸਵੇਰੇ 10 ਵਜੇ ਗੋਨਿਆਣਾ ਮੰਡੀ ਦੇ ਈਰਾ ਪੈਲੇਸ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਅਕਾਸ਼ਦੀਪ ਸਿੰਘ ਮਿੱਡੂਖੇੜਾ ਸਮੇਤ ਯੂਥ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਹੋਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਕਤ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਹਲਕਾ ਇੰਚਾਰਜ ਡਾਕਟਰ ਦਲਜੀਤ ਸਿੰਘ ਗੁਰੂ ਨੇ ਦੱਸਿਆ ਕਿ ਇਸ ਇਕੱਠ ਦਾ ਮੁੱਖ ਉਦੇਸ਼ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ, ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨਾ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਉਲੀਕਣਾ ਹੈ । ਮੀਟਿੰਗ ਦੌਰਾਨ ਜਥੇਬੰਦੀ ਦੇ ਵਿਸਥਾਰ, ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਅਨੇਕਾਂ ਵਰਕਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਪਰਗਟ ਸਿੰਘ ਭੋਡੀਪੁਰਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਾਲਵਾ ਜੋਨ-2 ਦੇ ਜ਼ੋਨ ਇੰਚਾਰਜ ਨਿਯੁਕਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਲਾਇਬਰੇਰੀ ਜੀਦਾ ਵਿਖੇ ਕੋਚਿੰਗ ਸੈਂਟਰ ਦਾ ਉਦਘਾਟਨ
Ad Position 24