ਜੋਗਿੰਦਰ ਸਿੰਘ ਜੌੜਾ ਭਾਜਪਾ ਭੁੱਚੋ ਮੰਡਲ ਦੇ ਮੀਤ ਪ੍ਰਧਾਨ ਨਿਯੁਕਤ
ਭੁੱਚੋ ਮੰਡੀ, 24 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਬਜ਼ੁਰਗ ਆਗੂ ਜੋਗਿੰਦਰ ਸਿੰਘ ਜੌੜਾ ਨੂੰ ਭਾਜਪਾ ਭੁੱਚੋ ਮੰਡਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਵਲੋਂ ਕੀਤੀ ਗਈ ਹੈ ਅਤੇ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਵਲੋਂ ਨਿਯੁਕਤੀ ਪੱਤਰ ਦਿੱਤਾ ਗਿਆ ਹੈ।
ਭੁੱਚੋ ਮੰਡੀ, 24 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਬਜ਼ੁਰਗ ਆਗੂ ਜੋਗਿੰਦਰ ਸਿੰਘ ਜੌੜਾ ਨੂੰ ਭਾਜਪਾ ਭੁੱਚੋ ਮੰਡਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਵਲੋਂ ਕੀਤੀ ਗਈ ਹੈ ਅਤੇ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਵਲੋਂ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਜੋਗਿੰਦਰ ਸਿੰਘ ਜੌੜਾ ਨੇ ਤਾਉਮਰ ਜਨ ਸੰਘ ਅਤੇ ਭਾਜਪਾ ਲਈ ਕੰਮ ਕੀਤਾ ਹੈ, ਪ੍ਰੰਤੂ ਕਿਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਕੀਤਾ। ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਭਾਜਪਾ ਵਲੋਂ ਉਨ੍ਹਾਂ ਨੂੰ ਭੁੱਚੋ ਮੰਡਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜੋਗਿੰਦਰ ਸਿੰਘ ਜੌੜਾ ਸਵਰਨਕਾਰ ਸੰਘ ਭੁੱਚੋ ਮੰਡੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ‘ਤੇ ਸਥਾਨਕ ਭਾਜਪਾ ਆਗੂਆਂ ਅਤੇ ਸਵਰਨਕਾਰ ਸੰਘ ਵਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।