25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਾਲਵਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ ਇਕੱਤਰਤਾ

ਤਲਵੰਡੀ ਸਾਬੋ, 24 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਹਰ ਹਲਕੇ ਵਿਚ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 25 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਮਾਲਵਾ ਜ਼ੋਨ ਨਾਲ ਸਬੰਧਿਤ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ ‘ਚਲਦਾ ਵਹੀਰ ਗੁਰਮਤਿ ਪ੍ਰਚਾਰ’ ਅਤੇ ਅੰਮ੍ਰਿਤ ਸੰਚਾਰ ਲਹਿਰ ਆਰੰਭ ਕੀਤੀ ਗਈ ਹੈ, ਇਸ ਲਹਿਰ ਤਹਿਤ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ‘ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਨ ਸਬੰਧੀ ਵਿਚਾਰਾਂ ਕਰਨ ਅਤੇ ਅਗਲੀ ਰੂਪਰੇਖਾ ਉਲੀਕਣ ਲਈ ਇਹ ਵਿਸ਼ੇਸ਼ ਇਕੱਤਰਤਾ ਰੱਖੀ ਗਈ ਹੈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਇਕੱਤਰਤਾ ਦੀ ਅਗਵਾਈ ਕਰਦਿਆਂ ਸਭਨਾਂ ਨਾਲ ਵਿਚਾਰ ਚਰਚਾ ਕਰਨਗੇ।

Ad Position 21
No active advertisement
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਕਰਨਗੇ ਇਕੱਤਰਤਾ ਦੀ ਅਗਵਾਈ- ਵਧੀਕ ਸਕੱਤਰ ਧੰਗੇੜਾ 25-10-2026
ਤਲਵੰਡੀ ਸਾਬੋ, 24 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਹਰ ਹਲਕੇ ਵਿਚ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 25 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਮਾਲਵਾ ਜ਼ੋਨ ਨਾਲ ਸਬੰਧਿਤ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ ‘ਚਲਦਾ ਵਹੀਰ ਗੁਰਮਤਿ ਪ੍ਰਚਾਰ’ ਅਤੇ ਅੰਮ੍ਰਿਤ ਸੰਚਾਰ ਲਹਿਰ ਆਰੰਭ ਕੀਤੀ ਗਈ ਹੈ, ਇਸ ਲਹਿਰ ਤਹਿਤ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ‘ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਨ ਸਬੰਧੀ ਵਿਚਾਰਾਂ ਕਰਨ ਅਤੇ ਅਗਲੀ ਰੂਪਰੇਖਾ ਉਲੀਕਣ ਲਈ ਇਹ ਵਿਸ਼ੇਸ਼ ਇਕੱਤਰਤਾ ਰੱਖੀ ਗਈ ਹੈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਇਕੱਤਰਤਾ ਦੀ ਅਗਵਾਈ ਕਰਦਿਆਂ ਸਭਨਾਂ ਨਾਲ ਵਿਚਾਰ ਚਰਚਾ ਕਰਨਗੇ। ਵਧੀਕ ਸਕੱਤਰ ਧੰਗੇੜਾ ਨੇ ਮਾਲਵਾ ਜੋਨ ਨਾਲ ਸਬੰਧਿਤ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨੂੰ ਇਸ ਇਕੱਤਰਤਾ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪੱਧਰ ’ਤੇ ਤਗਮੇ ਜਿੱਤਣ ਵਾਲੀਆਂ ਡੀ. ਐਮ. ਸਕੂਲ ਕਰਾੜਵਾਲਾ ਦੀਆਂ ਧੀਆਂ ਦਾ ਸਵਾਗਤ ਅਗਲੀ ਖ਼ਬਰ ਤੇਜ਼ ਰਫ਼ਤਾਰ ਅਲਟੋ ਕਾਰ ਨੇ ਮੋਟਰਸਾਈਕਲ ਸਵਾਰ ਕੁਚਲਿਆ, ਮੌਤ
Ad Position 24