24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅੱਖਾਂ ਦੀ ਜਾਂਚ ਦਾ ਦੂਜਾ ਮੁਫ਼ਤ ਕੈਂਪ ਲਗਾਇਆ

ਸੰਗਤ ਮੰਡੀ, 24 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਨੈਸ਼ਨਲ ਮੁੱਖ ਮਾਰਗ ‘ਤੇ ਪੈਂਦੇ ਪਿੰਡ ਮਛਾਣਾ ਵਿਖੇ ਓਮ ਸੰਨਜ਼ ਫ਼ੈਕਟਰੀ ਸੰਗਤ ਕਲਾਂ ਵੱਲੋਂ ਅੱਖਾਂ ਦੀ ਜਾਂਚ ਦਾ ਦੂਜਾ ਮੁਫ਼ਤ ਕੈਂਪ ਲਗਾਇਆ ਗਿਆ। ਫ਼ੈਕਟਰੀ ਡਾਇਰੈਕਟਰ ਧਰਮਪਾਲ ਸਿੰਘ ਨੇ ਦੱਸਿਆ ਕਿ ਕੰਪਨੀ ਦੇ ਐਮ.

Ad Position 21
No active advertisement
ਜਗਦੀਸ਼ ਸਿੰਘ ਪੁੱਤਰ ਗੁਰਚਰਨ ਸਿੰਘ ਸਿੱਧੂ ਬਰਾੜ ਵਾਸੀ ਸੇਲਬਰਾਹ ਦਾ ਸ਼ੁਭ ਵਿਆਹ ਜਸਪ੍ਰੀਤ ਕੌਰ ਪੁੱਤਰੀ ਸੂਬੇਦਾਰ ਨਾਇਬ ਸਿੰਘ ਧਨੋਆ ਵਾਸੀ ਦਿਆਲਪੁਰਾ ਮਿਰਜ਼ਾ ਨਾਲ ਹੋਇਆ। 25-10-2026
ਸੰਗਤ ਮੰਡੀ, 24 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਨੈਸ਼ਨਲ ਮੁੱਖ ਮਾਰਗ ‘ਤੇ ਪੈਂਦੇ ਪਿੰਡ ਮਛਾਣਾ ਵਿਖੇ ਓਮ ਸੰਨਜ਼ ਫ਼ੈਕਟਰੀ ਸੰਗਤ ਕਲਾਂ ਵੱਲੋਂ ਅੱਖਾਂ ਦੀ ਜਾਂਚ ਦਾ ਦੂਜਾ ਮੁਫ਼ਤ ਕੈਂਪ ਲਗਾਇਆ ਗਿਆ। ਫ਼ੈਕਟਰੀ ਡਾਇਰੈਕਟਰ ਧਰਮਪਾਲ ਸਿੰਘ ਨੇ ਦੱਸਿਆ ਕਿ ਕੰਪਨੀ ਦੇ ਐਮ.ਡੀ. ਦੀਪ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਰ.ਡੀ. ਅਗਰਵਾਲ ਤੇ ਬਲਵੰਤ ਸਿੰਘ ਗਿੱਲ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ 70 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਜਾਂਚ ਦੌਰਾਨ 7 ਮਰੀਜ਼ਾਂ ਦੀਆਂ ਅੱਖਾਂ ਦਾ ਆਪ੍ਰੇਸ਼ਨ ਕਰਕੇ ਲੈਂਸ ਪਾਏ ਜਾਣਗੇ। ਕੈਂਪ ਦੌਰਾਨ ਡਾ. ਹਰਜੀਤ ਸਿੰਘ ਬਠਿੰਡਾ ਦੀ ਅਗਵਾਈ ਹੇਠ ਡਾਕਟਰ ਪਵਨਪ੍ਰੀਤ, ਜਸਪ੍ਰੀਤ ਸਿੰਘ, ਹਰਜਸ ਕੌਰ ਅਤੇ ਕਮਲ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਸਮਾਂ ਵੀ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਕੰਪਨੀ ਵੱਲੋਂ ਆਪਣੀ ਗੱਡੀ ਰਾਹੀਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾਵੇਗਾ ਅਤੇ ਅਪਰੇਸ਼ਨ ਤੋਂ ਬਾਅਦ ਵਾਪਸ ਘਰ ਛੱਡਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਡਾ. ਹਰਜੀਤ ਸਿੰਘ ਵੱਲੋਂ ਹਰ ਮਹੀਨੇ ਦੇ ਆਖ਼ਰੀ ਦਿਨ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਅੱਖਾਂ ਦੇ ਅਪਰੇਸ਼ਨ ਕਰਕੇ ਲੈਂਜ਼ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੀ ਸਰਪੰਚ ਕਲਵਿੰਦਰ ਕੌਰ, ਸੁਰਿੰਦਰ ਸਿੰਘ, ਬਲਦੇਵ ਸਿੰਘ ਸੇਵਾਮੁਕਤ ਡੀ.ਆਰ., ਬਲਵਿੰਦਰ ਸਿੰਘ ਸੇਵਾਮੁਕਤ ਬੀ.ਡੀ.ਪੀ.ਓ., ਜਰਨੈਲ ਸਿੰਘ, ਇਕਬਾਲ ਸਿੰਘ, ਸੁਖਰਾਜ ਸਿੰਘ ਸਾਬਕਾ ਪੰਚ, ਰਾਜਪਾਲ ਸਿੰਘ, ਵੇਦ ਪ੍ਰਕਾਸ਼, ਜਗਸੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ: ਸੰਗਤ ਜ਼ੋਨ ਦੀਆਂ ਲੜਕੇ ਤੇ ਲੜਕੀਆਂ ਦੀਆਂ ਫੁੱਟਬਾਲ ਟੀਮਾਂ ਨੇ ਸਟੇਟ ਪੱਧਰ ’ਤੇ ਮਾਰੀਆਂ ਮੱਲਾਂ ਅਗਲੀ ਖ਼ਬਰ ਬਾਬਾ ਬਲੀਆ ਵੈੱਲਫੇਅਰ ਕਲੱਬ ਤੇ ਨਗਰ ਨਿਵਾਸੀਆਂ ਵਲੋਂ ਡਾ. ਜੋਬਨਪ੍ਰੀਤ ਸਿੰਘ ਸਰਾਂ ਸਨਮਾਨਿਤ
Ad Position 24