24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਾਰਥਨਾ ਸਭਾ ਦੇ ਵਿਰੋਧ ’ਚ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 24 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਵਿਚ 28 ਅਕਤੂਬਰ ਨੂੰ ਇਸਾਈ ਭਾਈਚਾਰੇ ਵਲੋਂ ਪਾਵਰ ਹਾਊਸ ਰੋਡ ਵਿਖੇ ਕਰਵਾਈ ਜਾ ਰਹੀ ਪ੍ਰਸਤਾਵਿਤ ਪ੍ਰਾਰਥਨਾ ਸਭਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਭਾ ਦੇ ਵਿਰੋਧ ਵਿਚ ਬਠਿੰਡਾ ਵਿਖੇ ਇੰਟਰਨੈਸ਼ਨਲ ਹਿੰਦੂ ਸਿੱਖ ਮਹਾਂਸਭਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਦੇ ਹੋਏ ਇਸ ਪ੍ਰੋਗਰਾਮ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-10-2026
ਬਠਿੰਡਾ, 24 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਵਿਚ 28 ਅਕਤੂਬਰ ਨੂੰ ਇਸਾਈ ਭਾਈਚਾਰੇ ਵਲੋਂ ਪਾਵਰ ਹਾਊਸ ਰੋਡ ਵਿਖੇ ਕਰਵਾਈ ਜਾ ਰਹੀ ਪ੍ਰਸਤਾਵਿਤ ਪ੍ਰਾਰਥਨਾ ਸਭਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਭਾ ਦੇ ਵਿਰੋਧ ਵਿਚ ਬਠਿੰਡਾ ਵਿਖੇ ਇੰਟਰਨੈਸ਼ਨਲ ਹਿੰਦੂ ਸਿੱਖ ਮਹਾਂਸਭਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਦੇ ਹੋਏ ਇਸ ਪ੍ਰੋਗਰਾਮ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਜਨਰਲ ਸਕੱਤਰ ਸੁਖਪਾਲ ਸਿੰਘ ਸਰਾ ਨੇ ਦੱਸਿਆ ਕਿ ਇਸਾਈ ਬਣੇ ਇਕ ਕਥਿਤ ਪਾਸਟਰ ਵਲੋਂ ਜਾਣਬੁੱਝ ਕੇ ਮਾਹੌਲ ਖ਼ਰਾਬ ਕਰਨ ਲਈ ਅਜਿਹੀਆਂ ਸਭਾਵਾਂ ਰਾਹੀਂ ਲੋਕਾਂ ਦਾ ਧਰਮ ਪਰਿਵਰਤਨ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਸ਼ਹਿਰ ਵਿਚ ਵੱਡੇ ਵੱਡੇ ਹੋਰਡਿੰਗ ਬੋਰਡ ਲਗਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਸਭਾ ਵਿਚ ਧਰਮ ਪਰਿਵਰਤਨ ਕੀਤਾ ਜਾਵੇਗਾ, ਜੋ ਗ਼ੈਰ-ਕਾਨੂੰਨੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸਤਾਵਿਤ ਪ੍ਰੋਗਰਾਮ ਰੱਦ ਕਰਵਾਉਣ ਦੀ ਮੰਗ ਕੀਤੀ। ਉੱਧਰ ਨਿਹੰਗ ਸਿੰਘਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵਲੋਂ ਇਹ ਪ੍ਰੋਗਰਾਮ ਰੱਦ ਨਹੀਂ ਕੀਤਾ ਜਾਂਦਾ ਤੇ ਇਸ ਕਾਰਨ ਇਲਾਕੇ ਦਾ ਮਾਹੌਲ ਖ਼ਰਾਬ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਣ ਲਈ ਪ੍ਰਸ਼ਾਸਨ ਨੂੰ ਸਮਾਂ ਰਹਿੰਦਿਆਂ ਇਸ ਮਾਮਲੇ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਬਾਬਾ ਬਾਲਮ ਸਿੰਘ ਦਸਮੇਸ਼ ਜਥੇਦਾਰ ਤਰਨਾ ਦਲ, ਬਾਬਾ ਸਰਬਜੀਤ ਸਿੰਘ 96 ਕਰੋੜੀ, ਜਥੇਦਾਰ ਦਮਦਮਾ ਸਾਹਿਬ ਤੋਂ ਇਲਾਵਾ ਕਈ ਜਥੇਬੰਦੀਆਂ ਦੇ ਆਗੂਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਤਾਗੱਦੀ ਪੁਰਬ ਮੌਕੇ ਕਰਵਾਇਆ ਜਾਵੇਗਾ ਗੁਰਬਾਣੀ ਕੰਠ ਮੁਕਾਬਲਾ- ਗਿਆਨੀ ਜੱਸਾ ਸਿੰਘ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ: ਸੰਗਤ ਜ਼ੋਨ ਦੀਆਂ ਲੜਕੇ ਤੇ ਲੜਕੀਆਂ ਦੀਆਂ ਫੁੱਟਬਾਲ ਟੀਮਾਂ ਨੇ ਸਟੇਟ ਪੱਧਰ ’ਤੇ ਮਾਰੀਆਂ ਮੱਲਾਂ
Ad Position 24