ਬਠਿੰਡਾ ਜ਼ਿਲ੍ਹੇ ਦੇ 67 ਪਿੰਡਾਂ ’ਚ ਕਿਸਾਨਾਂ ਨੇ ਸਰਕਾਰ ਤੇ ਨਸ਼ਾ ਤਸਕਰਾਂ ਦੇ ਫੂਕੇ ਪੁਤਲੇ
ਬਠਿੰਡਾ, 25 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਇਨਸਾਫ਼ ਕਮੇਟੀ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਬਠਿੰਡਾ ਜ਼ਿਲ੍ਹੇ ਦੇ 67 ਪਿੰਡਾਂ ਵਿਚ ਪੰਜਾਬ ਸਰਕਾਰ, ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਪੁਸ਼ਤ ਪਨਾਹੀ ਕਰਨ ਵਾਲੇ ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਬ
ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਪੁਤਲੇ ਸਾੜਦੇ ਹੋਏ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਤੇ ਵਰਕਰ। ਅਜੀਤ ਤਸਵੀਰ
26-10-2026
ਬਠਿੰਡਾ, 25 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਇਨਸਾਫ਼ ਕਮੇਟੀ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਬਠਿੰਡਾ ਜ਼ਿਲ੍ਹੇ ਦੇ 67 ਪਿੰਡਾਂ ਵਿਚ ਪੰਜਾਬ ਸਰਕਾਰ, ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਪੁਸ਼ਤ ਪਨਾਹੀ ਕਰਨ ਵਾਲੇ ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਵੱਖ-ਵੱਖ ਪਿੰਡਾਂ ਵਿਚ ਹੋਏ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਦਾ ਵਾਅਦਾ ਕਰਕੇ ਸੱਤਾ ਵਿਚ ਆਈ ‘ਆਮ ਆਦਮੀ ਪਾਰਟੀ’ ਦੀ ਭਗਵੰਤ ਮਾਨ ਸਰਕਾਰ ਵਲੋਂ ਇਸ਼ਤਿਹਾਰਬਾਜ਼ੀ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦੋਂ ਕਿ ਨਸ਼ੇ ਦਾ ਕਾਰੋਬਾਰ ਲਗਾਤਾਰ ਵਧ ਰਿਹਾ ਹੈ। ਰੋਜ਼ਾਨਾ ਨਸ਼ਿਆਂ ਕਾਰਨ ਅਨੇਕਾਂ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਭਾਜਪਾ-ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਵੀ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰਦੀਆਂ ਰਹੀਆਂ ਹਨ, ਪਰ ਨਸ਼ੇ ਦਾ ਕਾਰੋਬਾਰ ਉਦੋਂ ਵੀ ਉਸੇ ਤਰ੍ਹਾਂ ਚੱਲਦਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਰਾਹੀਂ ਮੋਟੀ ਕਮਾਈ ਦਾ ਧੰਦਾ ਸਿਆਸਤਦਾਨਾਂ, ਨਸ਼ਾ ਤਸਕਰਾਂ ਅਤੇ ਪੁਲਿਸ ਦੀ ਕਥਿਤ ਮਿਲੀਭੁਗਤ ਤੋਂ ਬਿਨ੍ਹਾਂ ਨਹੀਂ ਚੱਲ ਸਕਦਾ। ਬੁਲਾਰਿਆਂ ਨੇ ਮੰਗ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤਾਂ ਨੂੰ ਸਾਹਮਣੇ ਲਿਆ ਕੇ ਉਨ੍ਹਾਂ ’ਤੇ ਕਾਰਵਾਈ ਹੋਵੇ, ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜ਼ਾ ਅਤੇ ਧਰਮ-ਪਤਨੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ, ਜ਼ਖ਼ਮੀਆਂ ਦਾ ਇਲਾਜ ਕਰਵਾਉਣ ਦੇ ਨਾਲ-ਨਾਲ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਮੁੱਖ ਬੁਲਾਰੇ ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂਕੇ, ਪਰਮਜੀਤ ਕੌਰ ਪਿੱਥੋ, ਗੁਲਾਬ ਸਿੰਘ ਜਿਉਂਦ, ਅਵਤਾਰ ਸਿੰਘ ਪੂਹਲਾ , ਲਖਬੀਰ ਸਿੰਘ ਗਿੱਦੜ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਨੀਟਾ ਸਿੰਘ ਦਿਓਣ, ਰਾਮ ਸਿੰਘ, ਧਰਮਪਾਲ ਸਿੰਘ, ਰਣਜੋਧ ਸਿੰਘ, ਰਾਜਵਿੰਦਰ ਸਿੰਘ ਗੁਰਮੇਲ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤੀਰਥ ਸਿੰਘ ਕੋਠਾ ਗੁਰੂ ਅਤੇ ਮਨਦੀਪ ਸਿੰਘ ਸਿਵੀਆਂ ਸਨ।