ਭਾਕਿਯੂ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਪੁਤਲੇ ਫੂਕੇ
ਚਾਉਕੇ , 25 ਅਕਤੂਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਅੱਜ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ ਹੈ।
ਚਾਉਕੇ , 25 ਅਕਤੂਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਅੱਜ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਬਲਾਕ ਰਾਮਪੁਰਾ ਦੇ ਪਿੰਡ ਚਾਉਕੇ, ਭੈਣੀ ਚੁਹੜ, ਜਿਉਂਦ, ਪਿੱਥੋ, ਜੈਦ, ਗਿੱਲ ਕਲਾਂ ਆਦਿ ਪਿੰਡਾਂ ’ਚ ਉਗਰਾਹਾਂ ਜਥੇਬੰਦੀ ਦੇ ਆਗੂਆਂ ਗੁਲਾਬ ਸਿੰਘ ਜਿਉਂਦ, ਨਿਰਮਲ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ, ਬਲਦੇਵ ਸਿੰਘ ਬਲਜੀਤ ਸਿੰਘ, ਭੂਰਾ ਸਿੰਘ, ਨਿੱਕਾ ਸਿੰਘ, ਜੱਗਾ ਸਿੰਘ, ਗੁਰਪ੍ਰੀਤ ਸਿੰਘ ਆਦਿ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕੇ ਗਏ ।