ਝੋਟਾ ਹੱਤਿਆ ਮਾਮਲਾ: ਕਿਸਾਨਾਂ ਨੇ ਪਿੰਡਾਂ ’ਚ ਥਾਂ-ਥਾਂ ਝਾੜੂ ਫੂਕੇ
ਭੁੱਚੋ ਮੰਡੀ, 25 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਸਮਾਜ ਸੇਵੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਖੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵਲੋਂ ਚਿੱਟੇ ਦਿਨ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਅਤੇ ਇਸ ਮਾਮਲੇ ਵਿਚ 12 ਦਿਨ ਬੀਤ ਜਾਣ ‘ਤੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੂਬਾ ਪੱਧਰੀ ਸੱਦੇ ਤਹਿਤ ਪਿੰਡਾਂ ਵਿਚ ਥਾਂ-ਥਾਂ ‘ਤੇ ਸੱਤਾਧਾਰੀ ਪਾਰਟੀ ‘ਆਪ’ ਦੇ ਚੋਣ ਨਿਸ਼ਾਨ ਦੇ ਪ੍ਰਤੀਕ ਝਾੜੂ ਫੂਕੇ। ਤੁੰਗਵਾਲੀ ਵਿਖੇ ਝਾੜੂ ਫੂਕਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰੀ ਸ਼ਹਿ ‘ਤੇ ਹੋਇਆ ਹੈ, ਇਸੇ ਕਾਰਨ ਸਰਕਾਰ ਜਾਂ ‘ਆਪ’ ਦਾ ਕੋਈ ਨੁਮਾਇੰਦਾ ਇਸ ਸੰਵੇਦਨਸ਼ੀਲ ਮੁੱਦੇ ‘ਤੇ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹੈ।
ਭੁੱਚੋ ਮੰਡੀ, 25 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਸਮਾਜ ਸੇਵੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਖੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵਲੋਂ ਚਿੱਟੇ ਦਿਨ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਅਤੇ ਇਸ ਮਾਮਲੇ ਵਿਚ 12 ਦਿਨ ਬੀਤ ਜਾਣ ‘ਤੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੂਬਾ ਪੱਧਰੀ ਸੱਦੇ ਤਹਿਤ ਪਿੰਡਾਂ ਵਿਚ ਥਾਂ-ਥਾਂ ‘ਤੇ ਸੱਤਾਧਾਰੀ ਪਾਰਟੀ ‘ਆਪ’ ਦੇ ਚੋਣ ਨਿਸ਼ਾਨ ਦੇ ਪ੍ਰਤੀਕ ਝਾੜੂ ਫੂਕੇ। ਤੁੰਗਵਾਲੀ ਵਿਖੇ ਝਾੜੂ ਫੂਕਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰੀ ਸ਼ਹਿ ‘ਤੇ ਹੋਇਆ ਹੈ, ਇਸੇ ਕਾਰਨ ਸਰਕਾਰ ਜਾਂ ‘ਆਪ’ ਦਾ ਕੋਈ ਨੁਮਾਇੰਦਾ ਇਸ ਸੰਵੇਦਨਸ਼ੀਲ ਮੁੱਦੇ ‘ਤੇ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਝੋਟਾ ਦੀ ਲਾਸ਼ 12 ਦਿਨਾਂ ਤੋਂ ਪਈ ਹੈ ਅਤੇ ਉਸ ਦਾ ਪੋਸਟ ਮਾਰਟਮ ਤੱਕ ਨਹੀਂ ਕੀਤਾ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਪੂਰਨ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਪਿੰਡ ਸੇਮਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਅਤੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਇਕਾਈ ਦੇ ਪ੍ਰਧਾਨ ਬਹਾਦਰ ਸਿੰਘ ਭਿੰਦਾ, ਖ਼ਜ਼ਾਨਚੀ ਬਲਵਿੰਦਰ ਸਿੰਘ ਫਾਂਦੀ, ਕਾਲਾ ਸਿੰਘ, ਰਮਨ ਸਿੰਘ ਅਤੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ। ਪਿੰਡ ਭੁੱਚੋ ਖ਼ੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੀ ਅਰਥੀ ਫੂਕੀ ਗਈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਇਕਾਈ ਦੇ ਪ੍ਰਧਾਨ ਨਛੱਤਰ ਸਿੰਘ, ਮੰਦਰ ਸਿੰਘ ਨਾਗਰਾ, ਕੌਰਾ ਸਿੰਘ, ਬੇਅੰਤ ਸਿੰਘ, ਨੰਦਾ ਸਿੰਘ, ਸੁੱਖੂ ਸਿੰਘ, ਸਾਧਾ ਸਿੰਘ ਅਤੇ ਹੋਰ ਕਿਸਾਨ ਮੌਜੂਦ ਸਨ।