26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਲਈ ਬਠਿੰਡਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ ਕੱਲ੍ਹ

ਬਠਿੰਡਾ, 25 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿਚ ਬਠਿੰਡਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਵਾਲੀ ਟੀਮ ਦੀ ਚੋਣ ਲਈ ਜ਼ਿਲ੍ਹਾ ਖੋ-ਖੋ ਐਸੋਸੀਏਸ਼ਨ ਵਲੋਂ 27 ਅਕਤੂਬਰ ਨੂੰ ਟਰਾਇਲ ਕਰਵਾਏ ਜਾ ਰਹੇ ਹਨ। ਇਹ ਟਰਾਇਲ ਲੜਕਿਆਂ ਅਤੇ ਲੜਕੀਆਂ ਦੇ ਅੰਡਰ-18 ਵਰਗ ਲਈ ਪਿੰਡ ਤੁੰਗਵਾਲੀ ਦੇ ਪੀ.

Ad Position 21
No active advertisement
ਜੋਗਿੰਦਰ ਸਿੰਘ ਬਰਾੜ ਤੇ ਜਗਦੀਸ਼ ਕੁਮਾਰ ਜੱਗੀ। 26-10-2026
ਬਠਿੰਡਾ, 25 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿਚ ਬਠਿੰਡਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਵਾਲੀ ਟੀਮ ਦੀ ਚੋਣ ਲਈ ਜ਼ਿਲ੍ਹਾ ਖੋ-ਖੋ ਐਸੋਸੀਏਸ਼ਨ ਵਲੋਂ 27 ਅਕਤੂਬਰ ਨੂੰ ਟਰਾਇਲ ਕਰਵਾਏ ਜਾ ਰਹੇ ਹਨ। ਇਹ ਟਰਾਇਲ ਲੜਕਿਆਂ ਅਤੇ ਲੜਕੀਆਂ ਦੇ ਅੰਡਰ-18 ਵਰਗ ਲਈ ਪਿੰਡ ਤੁੰਗਵਾਲੀ ਦੇ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 10 ਵਜੇ ਹੋਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋ-ਖੋ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਜੋਗਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਜਗਦੀਸ਼ ਕੁਮਾਰ ਲੈਕਚਰਾਰ ਤੁੰਗਵਾਲੀ ਨੇ ਦੱਸਿਆ ਕਿ ਪੰਜਾਬ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ 31 ਅਕਤੂਬਰ ਤੋਂ 1 ਨਵੰਬਰ 2026 ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਅਜਨਾਲਾ, (ਅੰਮ੍ਰਿਤਸਰ ਸਾਹਿਬ) ਵਿਖੇ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿਚ ਸੂਬੇ ਭਰ ਦੀਆਂ ਟੀਮਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਵਿਚ ਬਠਿੰਡਾ ਜ਼ਿਲ੍ਹੇ ਦੀ ਟੀਮ ਭੇਜਣ ਲਈ ਯੋਗ ਖਿਡਾਰੀਆਂ ਅਤੇ ਖਿਡਾਰਨਾਂ ਦੀ ਚੋਣ ਇਨ੍ਹਾਂ ਟਰਾਇਲਾਂ ਰਾਹੀਂ ਕੀਤੀ ਜਾਵੇਗੀ। ਟਰਾਇਲ ਵਿਚ ਉਹੀ ਖਿਡਾਰੀ ਅਤੇ ਖਿਡਾਰਨਾਂ ਭਾਗ ਲੈ ਸਕਣਗੇ, ਜਿਨ੍ਹਾਂ ਦਾ ਜਨਮ 2 ਨਵੰਬਰ 2008 ਤੋਂ ਬਾਅਦ ਹੋਇਆ ਹੈ। ਉਨ੍ਹਾਂ ਨੇ ਟਰਾਇਲ ਦੇਣ ਦੇ ਇੱਛੁਕ ਖਿਡਾਰੀ-ਖਿਡਾਰਨਾਂ ਨੂੰ ਨਿਰਧਾਰਿਤ ਸਮੇਂ ’ਤੇ ਟਰਾਇਲ ਵਾਲੀ ਥਾਂ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਖਿਡਾਰੀ ਆਪਣੇ ਜਨਮ ਮਿਤੀ ਦੇ ਸਬੂਤ ਵਜੋਂ ਲੋੜੀਂਦਾ ਦਸਤਾਵੇਜ਼ ਲਾਜ਼ਮੀ ਤੌਰ ’ਤੇ ਨਾਲ ਲੈ ਕੇ ਆਉਣ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਧਾਲੀਵਾਲ ਵਲੋਂ ਅਮਰਜੀਤ ਕੌਰ ਬੰਗੀ ਰੁਲਦੂ ਕਾਂਗਰਸ ਮਹਿਲਾ ਵਿੰਗ ਹਲਕਾ ਤਲਵੰਡੀ ਸਾਬੋ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਲਹਿਰਾ ਮੁਹੱਬਤ ਵਿਖੇ ਮੀਟਿੰਗ
Ad Position 24