26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਬਠਿੰਡਾ ਦਿਹਾਤੀ ਵਲੋਂ ਝਾੜੂ ਫੂਕ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਸੰਗਤ ਮੰਡੀ, 25 ਅਕਤੂਬਰ (ਸੁਖਤੇਜ ਧਾਲੀਵਾਲ/ਅੰਮ੍ਰਿਤ ਸ਼ਰਮਾ)- ਮਾਨਸਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਬਠਿੰਡਾ ਦਿਹਾਤੀ ਟੀਮ ਵਲੋਂ ਹਲਕਾ ਸੇਵਾਦਾਰ ਭਾਈ ਹਰਮੰਦਰ ਸਿੰਘ ਗੁਲਾਬਗੜ੍ਹ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੇ ਦਫ਼ਤਰ ਦੇ ਬਾਹਰ ਝਾੜੂ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ।

Ad Position 21
No active advertisement
ਝਾੜੂ ਫੂਕਣ ਮੌਕੇ ਰੋਸ ਪ੍ਰਦਰਸ਼ਨ ਕਰਦੇ ਹੋਏ (ਵਾਰਿਸ ਪੰਜਾਬ ਦੇ) ਆਗੂ। ਤਸਵੀਰ: ਸੁਖਤੇਜ ਧਾਲੀਵਾਲ 26-10-2026
ਸੰਗਤ ਮੰਡੀ, 25 ਅਕਤੂਬਰ (ਸੁਖਤੇਜ ਧਾਲੀਵਾਲ/ਅੰਮ੍ਰਿਤ ਸ਼ਰਮਾ)- ਮਾਨਸਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਬਠਿੰਡਾ ਦਿਹਾਤੀ ਟੀਮ ਵਲੋਂ ਹਲਕਾ ਸੇਵਾਦਾਰ ਭਾਈ ਹਰਮੰਦਰ ਸਿੰਘ ਗੁਲਾਬਗੜ੍ਹ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੇ ਦਫ਼ਤਰ ਦੇ ਬਾਹਰ ਝਾੜੂ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਭਾਈ ਹਰਮੰਦਰ ਸਿੰਘ ਗੁਲਾਬਗੜ੍ਹ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਤਿੰਨ ਹਫ਼ਤਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਹਾਸਿਲ ਕੀਤੀ ਸੀ, ਪਰ ਨਸ਼ਿਆਂ ਦੇ ਖ਼ਾਤਮੇ ਦੇ ਮਾਮਲੇ ਵਿਚ ਸਰਕਾਰ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਅਤੇ ਇਸ ਤੋਂ ਪਹਿਲਾਂ ਡਰੱਗ ਅਧਿਕਾਰੀ ਨੇਹਾ ਸ਼ੋਰੀ ਦੇ ਕਤਲ ਵਰਗੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਧਰਨਿਆਂ ਅਤੇ ਪ੍ਰਦਰਸ਼ਨਾਂ ਰਾਹੀਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਇਸ ਦਾ ਸਰਕਾਰ ‘ਤੇ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਇਸ ਰੋਸ ਪ੍ਰਦਰਸ਼ਨ ਵਿਚ ਬਠਿੰਡਾ ਦਿਹਾਤੀ ਦੀ ਸਮੁੱਚੀ ਟੀਮ, ਵੱਖ-ਵੱਖ ਪਿੰਡਾਂ ਦੀਆਂ ਕਮੇਟੀਆਂ ਅਤੇ ਜਥੇਬੰਦੀ ਦੇ ਆਗੂ ਸ਼ਾਮਿਲ ਹੋਏ। ਇਨ੍ਹਾਂ ਵਿਚ ਮੀਤ ਪ੍ਰਧਾਨ ਸਤਵਿੰਦਰ ਸਿੰਘ, ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਅਵਤਾਰ ਜੈ ਸਿੰਘ, ਬਲਾਕ ਪ੍ਰਧਾਨ ਗੁਰਜਿੰਦਰ ਸਿੱਧੂ, ਰਾਜਵੰਤ ਸਿੰਘ, ਮੇਜਰ ਸਿੰਘ ਜੱਸੀ, ਯੂਥ ਵਿੰਗ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਜੱਸੀ, ਸਰਕਲ ਪ੍ਰਧਾਨ ਗੁਰਭਿੰਦਰ ਸਿੰਘ ਬਾਂਡੀ, ਯੂਥ ਸਕੱਤਰ ਗੁਰਪ੍ਰੀਤ ਸਿੰਘ ਨੰਦਗੜ੍ਹ, ਲਖਦੀਵ ਸਰਦਾਰਗੜ੍ਹ, ਸੁਖਮਿੰਦਰ ਸਿੰਘ ਜੈਸਿੰਘ, ਹਰਪ੍ਰੀਤ ਸਿੰਘ ਫੁੱਲੋ ਮਿੱਠੀ, ਜਸਵਿੰਦਰ ਸਿੰਘ ਪਥਰਾਲਾ, ਬਾਬਾ ਸੁਖਰਾਜ ਸਿੰਘ ਖਾਜੀ, ਜਸਪ੍ਰੀਤ ਸਿੰਘ ਰਾਏਕੇ ਕਲਾਂ ਅਤੇ ਲਵਪ੍ਰੀਤ ਸਿੰਘ ਧੁਨੀਕੇ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਵਿਰੁੱਧ ਮੱਲਵਾਲਾ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਵਿਰੋਧ ਵਿਚ ਅਕਾਲੀ ਦਲ (ਬ) ਨੇ ਝਾੜੂ ਫੂਕੇ
Ad Position 24