25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

‘ਪਰਵਿੰਦਰ ਸਿੰਘ ਝੋਟਾ’ ਨੂੰ ਇਨਸਾਫ਼ ਦਿਵਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਸਾੜਿਆ ਝਾੜੂ

ਬਠਿੰਡਾ, 25 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਠਿੰਡਾ ਵਿਖੇ ‘ਝਾੜੂ’ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਬਠਿੰਡਾ, 25 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਠਿੰਡਾ ਵਿਖੇ ‘ਝਾੜੂ’ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਫ਼ੌਜੀ ਚੌਂਕ ਵਿਚ ਇਕੱਠੇ ਹੋਏ ਵਰਕਰਾਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਕਰਕੇ ਸੱਤਾ ਵਿਚ ਆਈ ‘ਆਮ ਆਦਮੀ ਪਾਰਟੀ’ ਦੀ ਸਰਕਾਰ ਸਮੇਂ ਵੀ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਮਾਰ ਹੇਠ ਆ ਰਹੀ ਹੈ। ਸਿਮਰਨਜੀਤ ਸਿੰਘ ਔਲਖ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਈ ਸੀ, ਪਰ ਉਸ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਲਈ ਪਰਿਵਾਰ ਨੂੰ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਰਿਵਾਰ ਵਲੋਂ ਇਨਸਾਫ਼ ਦੀ ਗੁਹਾਰ ਲਗਾਉਣ ਦੇ ਬਾਵਜੂਦ ਸਰਕਾਰ ਵਲੋਂ ਹੁਣ ਤੱਕ ਠੋਸ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਇਨਸਾਫ਼ ਲੈਣ ਲਈ ਲੋਕਾਂ ਨੂੰ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਰਿਵਾਰ ਅਤੇ ਐਕਸ਼ਨ ਕਮੇਟੀ ਦੇ ਸੰਘਰਸ਼ ਨਾਲ ਡਟ ਕੇ ਖੜ੍ਹਾ ਹੈ ਅਤੇ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲਿਆਂ ਦਾ ਸਮਰਥਨ ਕਰੇਗਾ। ਇਸ ਮੌਕੇ ਤਾਲਮੇਲ ਕਮੇਟੀ ਦੇ ਮੈਂਬਰ ਜਗਤਾਰ ਸਿੰਘ ਗਿੱਲ, ਮਲਕੀਤ ਸਿੰਘ ਭੁੱਲਰ, ਗੁਰਤੇਜ ਸਿੰਘ ਫ਼ੌਜੀ, ਜਗਮੀਤ ਸਿੰਘ ਕੋਟਭਾਈ, ਬਲਵਾਨ ਸਿੰਘ ਬਰਾੜ, ਰਜਿੰਦਰ ਸਿੰਘ ਗਰੇਵਾਲ, ਅਨਮੋਲ ਜਵੰਧਾ, ਦਵਿੰਦਰ ਸਿੰਘ ਭੁੱਲਰ, ਮਨਿੰਦਰ ਚਾਹਲ, ਜੋਵਨਜੀਤ ਸਿੰਘ, ਹੁਸਨਦੀਪ ਸਿੰਘ, ਉਦੈਵੀਰ ਸਿੰਘ ਫੂਲਕਾ, ਗੁਰਵਿੰਦਰ ਸਿੰਘ ਪਟਵਾਰੀ ਅਤੇ ਮਹਿਤਾਬ ਸਿੰਘ ਨੇ ਐਕਸ਼ਨ ਕਮੇਟੀ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸੇ ਮਾਮਲੇ ਨੂੰ ਲੈ ਕੇ ਡਾ. ਅੰਬੇਡਕਰ ਪਾਰਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਸਰਕਾਰ ਵਲੋਂ ਹੁਣ ਤੱਕ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਰੋਸ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ, ਗੁਰਦੀਪ ਸਿੰਘ ਸਿੱਧੂ, ਗੁਰਜੰਟ ਸਿੰਘ ਧੀਮਾਨ, ਮਨਜੀਤ ਸਿੰਘ ਮੌੜ, ਪਰਮਜੀਤ ਸਿੰਘ ਬਠਿੰਡਾ, ਬੱਬੂ ਸਿੰਘ ਖ਼ਾਲਸਾ, ਦਰਸ਼ਨ ਗੋਨਿਆਣਾ ਅਤੇ ਗੁਰਪ੍ਰੀਤ ਸਿਵੀਆ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਾਹਕ ਬਣ ਕੇ ਆਇਆ ਵਿਅਕਤੀ 32 ਹਜ਼ਾਰ ਦਾ ਸੀਲਬੰਦ ਮੋਬਾਈਲ ਲੈ ਕੇ ਫ਼ਰਾਰ ਅਗਲੀ ਖ਼ਬਰ ਨਰ ਸਿੰਘ ਕਾਲੋਨੀ ਦੀਆਂ ਕੰਧਾਂ ‘ਤੇ ਲਿਖਿਆ ‘ਚਿੱਟਾ’ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਖੜ੍ਹੇ ਕਰਨ ਲੱਗਾ
Ad Position 24