ਪਿੰਡ ਕੋਟਬਖਤੂ ਵਿਖੇ ਹੋਇਆ ਇਕੱਠ ਅਤੇ ਸੰਬੋਧਨ ਕਰਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ।
ਰਾਮਾਂ ਮੰਡੀ, 25 ਅਕਤੂਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਹਲਕਾ ਤਲਵੰਡੀ ਸਾਬੋ ਦੇ ਪਿੰਡ ਕੋਟਬਖਤੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਵਿਧਾਨ ਸਭਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਦੇ ਐੱਸ. ਸੀ.
ਰਾਮਾਂ ਮੰਡੀ, 25 ਅਕਤੂਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਹਲਕਾ ਤਲਵੰਡੀ ਸਾਬੋ ਦੇ ਪਿੰਡ ਕੋਟਬਖਤੂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਵਿਧਾਨ ਸਭਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਦੇ ਐੱਸ.ਸੀ. ਵਿੰਗ ਵਲੋਂ ਭਰਵੀਂ ਰੈਲੀ ਕੀਤੀ ਗਈ। ਐੱਸ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਸਮੇਤ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਇਕੱਠ ਨੂੰ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰ ਸਮੇਂ ਐੱਸ.ਸੀ. ਭਾਈਚਾਰੇ ਸਮੇਤ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦੇ ਦੋਸ਼ ਅਨੁਸਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਇਨ੍ਹਾਂ ਨੂੰ ਅੱਗੇ ਵਧਾਉਣ ਦੀ ਬਜਾਏ ਬੰਦ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਸਰਕਾਰ ਬਣਨ ‘ਤੇ ਧੀਆਂ ਦੇ ਵਿਆਹ ਲਈ ਇਕ ਲੱਖ ਰੁਪਏ ਸ਼ਗਨ, ਹਰ ਪਰਿਵਾਰ ਨੂੰ 50 ਕਿੱਲੋ ਕਣਕ ਅਤੇ ਬੇਘਰੇ ਲੋਕਾਂ ਨੂੰ ਪਲਾਟ ਤੇ ਮਕਾਨ ਦਿੱਤੇ ਜਾਣਗੇ। ਇਸ ਤੋਂ ਇਲਾਵਾ ਚੋਣ ਮਨੋਰਥ ਪੱਤਰ ਅਨੁਸਾਰ ਹੋਰ ਲੋਕ ਭਲਾਈ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ। ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਰਣੀਕੇ ਨੇ ਕਿਹਾ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਵਾਅਦਿਆਂ ਦੇ ਬਾਵਜੂਦ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਲੋਕਾਂ ਨੂੰ ਤੱਕੜੀ ਦੇ ਨਿਸ਼ਾਨ ‘ਤੇ ਵੋਟ ਪਾ ਕੇ ਰਵੀਪ੍ਰੀਤ ਸਿੰਘ ਸਿੱਧੂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਜੀਤ ਸਿੰਘ ਕੋਟਬਖਤੂ ਸਾਬਕਾ ਚੇਅਰਮੈਨ, ਬਲਕਰਨ ਸਿੰਘ ਸਾਬਕਾ ਸਰਪੰਚ ਪੱਕਾ ਕਲਾਂ, ਜਸਵਿੰਦਰ ਸਿੰਘ ਜ਼ੈਲਦਾਰ, ਰਾਜਵੰਤ ਸਿੰਘ ਕੋਟਭਾਰਾ, ਜਗਦੀਪ ਸਿੰਘ ਗਹਿਰੀ, ਜਗੀਰ ਸਿੰਘ ਅਤੇ ਭੋਲਾ ਸਿੰਘ ਸੇਖੂ ਨੇ ਵੀ ਸੰਬੋਧਨ ਕੀਤਾ। ਦਰਬਾਰਾ ਸਿੰਘ ਗੁਰੂ ਨੇ ਵੀ ਵਿਚਾਰ ਸਾਂਝੇ ਕੀਤੇ। ਰਵੀਪ੍ਰੀਤ ਸਿੰਘ ਸਿੱਧੂ ਨੇ ਰੈਲੀ ’ਚ ਪਹੁੰਚੇ ਆਗੂਆਂ ਅਤੇ ਲੋਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਵਿਧਾਇਕ ਬਣਨ ਤੋਂ ਬਾਅਦ ਉਹ ਲੋਕਾਂ ਦੇ ਕੰਮਾਂ ਅਤੇ ਹਲਕੇ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਿਣਗੇ।