26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

-ਬਠਿੰਡਾ ਅਪਰਾਧਨਾਮਾ- ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ 6000 ਨਸ਼ੀਲੇ ਕੈਪਸੂਲਾਂ, 4.39 ਗ੍ਰਾਮ ਹੈਰੋਇਨ ਤੇ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਬਠਿੰਡਾ, 26 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨਾਂ ਪਾਸੋਂ 6000 ਨਸ਼ੀਲੇ ਕੈਪਸੂਲ, 4. 39 ਗ੍ਰਾਮ ਹੈਰੋਇਨ ਤੇ 40 ਗੋਲੀਆਂ ਟਰਾਮਾਡੋਲ ਬਰਾਮਦ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 27-10-2026
ਬਠਿੰਡਾ, 26 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨਾਂ ਪਾਸੋਂ 6000 ਨਸ਼ੀਲੇ ਕੈਪਸੂਲ, 4.39 ਗ੍ਰਾਮ ਹੈਰੋਇਨ ਤੇ 40 ਗੋਲੀਆਂ ਟਰਾਮਾਡੋਲ ਬਰਾਮਦ ਕਰ ਲਈਆਂ ਗਈਆਂ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰੀ ਖ਼ਸਤਾ ਹਾਲਤ ਕੁਆਰਟਰ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 6000 ਕੈਪਸੂਲ ਤੇ 40 ਗੋਲੀਆਂ ਟਰਾਮਾਡੋਲ ਬਰਾਮਦ ਕਰ ਲਈਆਂ ਗਈਆਂ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸੰਦੀਪ ਸਿੰਘ ਵਾਸੀ ਸੁਰਖ਼ਪੀਰ ਰੋਡ ਬਠਿੰਡਾ ਵਜੋਂ ਹੋਈ ਹੈ ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੋ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ। ਦੂਸਰੇ ਮਾਮਲੇ ਵਿਚ ਜਾਂਚ ਅਧਿਕਾਰੀ ਜਸਕੌਰ ਸਿੰਘ ਨੇ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਕੱਚੀ ਕਲੋਨੀ ਪਾਰਕ, ਨੇੜੇ ਵਾਟਰ ਵਰਕਸ, ਬਠਿੰਡਾ ਪਾਸੋਂ ਸੌਰਵ ਵਾਸੀ ਖੇਤਾ ਸਿੰਘ ਬਸਤੀ ਨੂੰ 1.85 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਜਿਸ ਦੀ ਥਾਣਾ ਥਰਮਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮਾਲਵਾ ਦਰਜ ਕਰ ਲਿਆ ਗਿਆ। ਤੀਸਰੇ ਮਾਮਲੇ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਜਾਂਚ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਕੈਂਟ ਪੁਲਿਸ ਵਲੋਂ ਗੋਬਿੰਦਪੁਰਾ ਹੱਦ ਪਾਸੋਂ ਰਣਜੀਤ ਸਿੰਘ ਵਾਸੀ ਪਿੰਡ ਗੋਬਿੰਦਪੁਰਾ ਬਠਿੰਡਾ ਨੂੰ 2.54 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ’ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੋ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗਾਇਕ ਸਾਧੂ ਸਿੰਘ ਰੋਮਾਣਾ 28 ਅਕਤੂਬਰ ਨੂੰ ਦੂਰਦਰਸ਼ਨ ਕੇਂਦਰ ਜਲੰਧਰ ’ਤੇ ਗੀਤ ਪੇਸ਼ ਕਰਨਗੇ ਅਗਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਜੀ.ਐੱਫ.ਸੀ. ਜਲਾਲਾਬਾਦ ਫੁੱਟਬਾਲ ਕੱਪ ਦਾ ਪੋਸਟਰ ਜਾਰੀ
Ad Position 24