ਰਵੀਪ੍ਰੀਤ ਸਿੰਘ ਸਿੱਧੂ ਨੇ ਗੁਰਭਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ
ਰਾਮਾਂ ਮੰਡੀ, 26 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਗੁਰਭਿੰਦਰ ਸਿੰਘ (28) ਪੁੱਤਰ ਬੂਟਾ ਸਿੰਘ ਮੈਂਬਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਭਰਾ ਜਸਵੀਰ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ।
ਅਜੀਤ ਡੈਸਕ
27-10-2026