ਪਿੰਡ ਦੁੱਲੇਵਾਲਾ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਦੁੱਲੇਵਾਲਾ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ
ਭਾਈਰੂਪਾ, 26 ਅਕਤੂਬਰ (ਵਰਿੰਦਰ ਲੱਕੀ)- ਹਲਕਾ ਰਾਮਪੁਰਾ ਫੂਲ ਦੇ ਪਿੰਡ ਦੁੱਲੇਵਾਲਾ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵਕਤ ਸਿਆਸੀ ਬਲ ਪ੍ਰਾਪਤ ਹੋਇਆ ਜਦੋਂ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰਧਾਨ ਚਰਨਜੀਤ ਸਿੰਘ ਦੁੱਲੇਵਾਲਾ ਆਪਣੇ ਅਨੇਕਾਂ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਛੱਡ ਕੇ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਗਿੱਲ ਰੌਂਤਾਂ ਦੀ ਅਗਵਾਈ ’ਚ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ । ਇਸ ਮੌਕੇ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਨਾਲ ਤੁਰਨ ਦਾ ਫ਼ੈਸਲਾ ਲਿਆ ਹੈ।
ਭਾਈਰੂਪਾ, 26 ਅਕਤੂਬਰ (ਵਰਿੰਦਰ ਲੱਕੀ)- ਹਲਕਾ ਰਾਮਪੁਰਾ ਫੂਲ ਦੇ ਪਿੰਡ ਦੁੱਲੇਵਾਲਾ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵਕਤ ਸਿਆਸੀ ਬਲ ਪ੍ਰਾਪਤ ਹੋਇਆ ਜਦੋਂ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰਧਾਨ ਚਰਨਜੀਤ ਸਿੰਘ ਦੁੱਲੇਵਾਲਾ ਆਪਣੇ ਅਨੇਕਾਂ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਛੱਡ ਕੇ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਗਿੱਲ ਰੌਂਤਾਂ ਦੀ ਅਗਵਾਈ ’ਚ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ । ਇਸ ਮੌਕੇ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਨਾਲ ਤੁਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਗਿੱਲ ਰੌਂਤਾਂ ਨੇ ਕਿਹਾ ਕਿ ਪਿਛਲੇ ਸਮੇਂ ’ਚ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੀ ਮਾੜੀਆਂ ਨੀਤੀਆਂ ਕਾਰਨ ਸੂਬੇ ਦਾ ਹਰ ਖੇਤਰ ’ਚ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਾਰੀਆਂ ਸਿਆਸੀ ਪਾਰਟੀਆਂ ਦੇ ਮਾੜੇ ਸ਼ਾਸਨ ਨੂੰ ਵੇਖ ਚੁੱਕੀਆਂ ਹਨ ਤੇ ਉਨ੍ਹਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਕੱਢਣ ਤੇ ਸੂਬੇ ਨੂੰ ਬਿਹਤਰੀ ਵੱਲ ਲਿਜਾਣ ਲਈ ਉਨ੍ਹਾਂ ਦਾ ਰੁਝਾਨ ਅਕਾਲੀ ਦਲ ਵਾਰਿਸ ਪੰਜਾਬ ਵੱਲ ਵੱਧ ਰਿਹਾ ਹੈ ।