ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੀ ਲੋਜਪਾ ਪੰਜਾਬ ਇਕਾਈ ਨਾਲ ਬੈਠਕ ਕੱਲ੍ਹ ਚੰਡੀਗੜ੍ਹ ਵਿਖੇ
ਬਠਿੰਡਾ, 26 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਚਿਰਾਗ ਪਾਸਵਾਨ 28 ਅਕਤੂਬਰ ਨੂੰ ਚੰਡੀਗੜ੍ਹ ਪੁੱਜੇ ਰਹੇ ਹਨ, ਜਿੱਥੇ ਉਹ ਪਾਰਟੀ ਦੀ ਪੰਜਾਬ ਇਕਾਈ ਨਾਲ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕਰਨਗੇ। ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀ ਵਾਲਾ ਨੇ ਦੱਸਿਆ ਕਿ 28 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੀ ਕਾਰਜਕਾਰਨੀ ਬੈਠਕ ਵਿਚ ਪਾਰਟੀ ਦੇ ਸਾਰੇ ਵਿੰਗਾਂ ਦੇ ਪ੍ਰਧਾਨ ਆਪਣੇ-ਆਪਣੇ ਜ਼ਿਲ੍ਹਿਆਂ ਦੀਆਂ ਪਾਰਟੀ ਗਤੀਵਿਧੀਆਂ ਦੀ ਰਿਪੋਰਟ ਪਾਰਟੀ ਦੇ ਸੁਪਰੀਮੋ ਚਿਰਾਗ ਪਾਸਵਾਨ ਨੂੰ ਸੌਂਪਣਗੇ ਤਾਂ ਜੋ ਆਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਵਿਸ਼ੇਸ਼ ਰੂਪ ਰੇਖਾ ਬਣਾਈ ਜਾ ਸਕੇ ।
ਬਠਿੰਡਾ, 26 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਚਿਰਾਗ ਪਾਸਵਾਨ 28 ਅਕਤੂਬਰ ਨੂੰ ਚੰਡੀਗੜ੍ਹ ਪੁੱਜੇ ਰਹੇ ਹਨ, ਜਿੱਥੇ ਉਹ ਪਾਰਟੀ ਦੀ ਪੰਜਾਬ ਇਕਾਈ ਨਾਲ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕਰਨਗੇ। ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀ ਵਾਲਾ ਨੇ ਦੱਸਿਆ ਕਿ 28 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੀ ਕਾਰਜਕਾਰਨੀ ਬੈਠਕ ਵਿਚ ਪਾਰਟੀ ਦੇ ਸਾਰੇ ਵਿੰਗਾਂ ਦੇ ਪ੍ਰਧਾਨ ਆਪਣੇ-ਆਪਣੇ ਜ਼ਿਲ੍ਹਿਆਂ ਦੀਆਂ ਪਾਰਟੀ ਗਤੀਵਿਧੀਆਂ ਦੀ ਰਿਪੋਰਟ ਪਾਰਟੀ ਦੇ ਸੁਪਰੀਮੋ ਚਿਰਾਗ ਪਾਸਵਾਨ ਨੂੰ ਸੌਂਪਣਗੇ ਤਾਂ ਜੋ ਆਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਵਿਸ਼ੇਸ਼ ਰੂਪ ਰੇਖਾ ਬਣਾਈ ਜਾ ਸਕੇ । ਗਹਿਰੀਵਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਪੂਰੀ ਮਜ਼ਬੂਤੀ ਨਾਲ ਚੋਣਾਂ ਲੜਨ ਲਈ ਤਿਆਰ ਹੈ ਅਤੇ ਪੰਜਾਬ ਅੰਦਰ ਅਗਲੀ ਐਨ.ਡੀ.ਏ. ਦੀ ਬਣਨ ਵਾਲੀ ਸਰਕਾਰ ਵਿਚ ਅਹਿਮ ਭੂਮਿਕਾ ਨਿਭਾਏਗੀ।