ਮਾਨ ਸਿੰਘ ਰਾਠੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ
ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):– ਬਠਿੰਡਾ ਸ਼ਹਿਰੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਮਾਨ ਸਿੰਘ ਰਾਠੌਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨ ਸਿੰਘ ਰਾਠੌਰ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ।
ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):– ਬਠਿੰਡਾ ਸ਼ਹਿਰੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਮਾਨ ਸਿੰਘ ਰਾਠੌਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨ ਸਿੰਘ ਰਾਠੌਰ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ। ਮਾਨ ਸਿੰਘ ਰਾਠੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਲਈ ਬਠਿੰਡਾ ਸ਼ਹਿਰੀ ਦੇ ਹ ਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਅਹਿਮ ਭੂਮਿਕਾ ਨਿਭਾਈ। ਬਬਲੀ ਢਿੱਲੋਂ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਇੱਕਜੁੱਟਤਾ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਜ਼ਰੂਰੀ ਹੈ।