26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕੱਲ੍ਹ ਨੂੰ ਗਹਿਰੀ ਬੁੱਟਰ ਵਿਖੇ ਹੋਵੇਗੀ ਅਕਾਲੀ ਦਲ ਦੀ ਵਿਸ਼ਾਲ ਯੂਥ ਰੈਲੀ

ਸੰਗਤ ਮੰਡੀ, 26 ਅਕਤੂਬਰ (ਸੁਖਤੇਜ ਧਾਲੀਵਾਲ)- ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਠਿੰਡਾ ਦਿਹਾਤੀ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਦੇ ਯੂਥ ਵਿੰਗ ਵਲੋਂ 28 ਅਕਤੂਬਰ ਨੂੰ ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ ਤੇ ਪੈਂਦੇ ਪਿੰਡ ਗਹਿਰੀ ਬੁੱਟਰ ਦੇ ਰੋਇਲ ਪੈਲੇਸ ਵਿਖੇ ਵਿਸ਼ਾਲ ਯੂਥ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ 5 ਹਜ਼ਾਰ ਨੌਜਵਾਨਾਂ ਦੇ ਸ਼ਾਮਿਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Ad Position 21
No active advertisement
ਕਮਲਦੀਪ ਸਿੰਘ ਸਿੱਧੂ, ਗੁਰਦੀਪ ਸਿੰਘ ਪਥਰਾਲਾ 27-10-2026
ਸੰਗਤ ਮੰਡੀ, 26 ਅਕਤੂਬਰ (ਸੁਖਤੇਜ ਧਾਲੀਵਾਲ)- ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਠਿੰਡਾ ਦਿਹਾਤੀ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਦੇ ਯੂਥ ਵਿੰਗ ਵਲੋਂ 28 ਅਕਤੂਬਰ ਨੂੰ ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ ਤੇ ਪੈਂਦੇ ਪਿੰਡ ਗਹਿਰੀ ਬੁੱਟਰ ਦੇ ਰੋਇਲ ਪੈਲੇਸ ਵਿਖੇ ਵਿਸ਼ਾਲ ਯੂਥ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ 5 ਹਜ਼ਾਰ ਨੌਜਵਾਨਾਂ ਦੇ ਸ਼ਾਮਿਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਅਤੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸ.ਡੀ. ਗੁਰਚਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਜਾ ਰਹੀ ਹੈ। ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਯੂਥ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸੰਗਤ ਅਤੇ ਬਠਿੰਡਾ ਦਿਹਾਤੀ ਯੂਥ ਪ੍ਰਧਾਨ ਗੁਰਦੀਪ ਸਿੰਘ ਪਥਰਾਲਾ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 2.66 ਲੱਖ ਮੀਟ੍ਰਿਕ ਟਨ ਤੋਂ ਪਾਰ ਅਗਲੀ ਖ਼ਬਰ 2027 ਵਿਚ ਵੱਡੇ ਬਹੁਮਤ ਨਾਲ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ- ਬਲਵੀਰ ਸਿੰਘ ਬੀਰਾ
Ad Position 24