ਪੁਲਿਸ ਵਲੋਂ 4 ਕਿੱਲੋ 504 ਗ੍ਰਾਮ ਅਫ਼ੀਮ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ
ਰਾਮਪੁਰਾ ਫੂਲ, 27 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਨਸ਼ਾ ਮੁਕਤ ਮੁਹਿੰਮ ਤਹਿਤ ਪੁਲਿਸ ਵਲੋਂ 4 ਕਿਲੋ 504 ਗ੍ਰਾਮ ਅਫ਼ੀਮ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਇਕ ਮਹਿੰਦਰਾ ਬੋਲੈਰੋ ਪਿਕਅੱਪ ਗੱਡੀ ਨੰਬਰ ਪੀ ਬੀ 03 ਬੀ ਟੀ 0269 ਵੀ ਕਬਜ਼ੇ ਵਿਚ ਲਈ ਗਈ ਹੈ।
ਰਾਮਪੁਰਾ ਫੂਲ, 27 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਨਸ਼ਾ ਮੁਕਤ ਮੁਹਿੰਮ ਤਹਿਤ ਪੁਲਿਸ ਵਲੋਂ 4 ਕਿਲੋ 504 ਗ੍ਰਾਮ ਅਫ਼ੀਮ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਇਕ ਮਹਿੰਦਰਾ ਬੋਲੈਰੋ ਪਿਕਅੱਪ ਗੱਡੀ ਨੰਬਰ ਪੀ ਬੀ 03 ਬੀ ਟੀ 0269 ਵੀ ਕਬਜ਼ੇ ਵਿਚ ਲਈ ਗਈ ਹੈ। ਪੁਲਿਸ ਦੇ ਉਚ ਅਧਿਕਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਰਾਮਪੁਰਾ ਫੂਲ ਸ਼ਹਿਰ ਦੇ ਨੇੜੇ ਬਾਹੱਦ ਪਿੰਡ ਜੇਠੂਕੇ ਬਠਿੰਡਾ–ਬਰਨਾਲਾ ਰੋਡ ’ਤੇ, ਇਕ ਮਹਿੰਦਰਾ ਬੋਲੈਰੋ ਪਿਕਅੱਪ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਇਸ ਗੱਡੀ ਵਿਚ ਦੋ ਵਿਅਕਤੀ ਸਵਾਰ ਸਨ। ਪੁਲਿਸ ਵਲੋਂ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 4 ਕਿੱਲੋ 504 ਗ੍ਰਾਮ ਅਫ਼ੀਮ, ਸਟੀਲ ਦੇ ਡੱਬੇ ਸਮੇਤ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਜਗਰੂਪ ਸਿੰਘ ਪੁੱਤਰ ਹਰਨੇਕ ਸਿੰਘ, ਵਾਸੀ ਪਿੰਡ ਖੋਖਰ, ਜ਼ਿਲ੍ਹਾ ਬਠਿੰਡਾ, ਅਤੇ ਹਰਪਾਲ ਸਿੰਘ ਉਰਫ਼ ਸੋਨੂੰ ਪੁੱਤਰ ਵਜ਼ੀਰ ਸਿੰਘ ਪੁੱਤਰ ਰਣ ਸਿੰਘ, ਵਾਸੀ ਫ਼ਰੀਦ ਨਗਰ, ਰਾਮਪੁਰਾ, ਵਜੋਂ ਹੋਈ ਹੈ। ਦੋਂਵਾਂ ਮੁਲਜ਼ਮਾਂ ਵਿਰੁੱਧ ਨਸ਼ੀਲੇ ਪਦਾਰਥਾਂ ਸਬੰਧੀ ਲਾਗੂ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਦੀਪ ਸਿੰਘ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਹੋ ਚੁੱਕਾ ਹੈ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਅਫ਼ੀਮ ਦੀ ਸਪਲਾਈ ਦੇ ਸਰੋਤ ਅਤੇ ਅੱਗੇ ਕੀਤੀ ਜਾਣ ਵਾਲੀ ਸਪਲਾਈ ਨਾਲ ਜੁੜੇ ਸੰਭਾਵੀ ਸੰਪਰਕਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਸਕੇ।