28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਸ ਮੌਕੇ ਕਰਵਾਏ ਗੁਰਮਤਿ ਸਮਾਗਮ ’ਚ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼ਮੂਲੀਅਤ ਕੀਤੀ, ਉੱਥੇ ਵੱਡੀ ਗਿਣਤੀ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ।

Ad Position 21
No active advertisement
ਅਜੀਤ ਡੈਸਕ 28-10-2026
ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਤਖ਼ਤ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਸ ਮੌਕੇ ਕਰਵਾਏ ਗੁਰਮਤਿ ਸਮਾਗਮ ’ਚ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼ਮੂਲੀਅਤ ਕੀਤੀ, ਉੱਥੇ ਵੱਡੀ ਗਿਣਤੀ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ। ਅੱਜ ਸਭ ਤੋਂ ਪਹਿਲਾਂ ਤਖ਼ਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਵਿਖੇ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ। ਹੁਕਮਨਾਮਾ ਲੈਣ ਉਪਰੰਤ ਤਖਤ ਸਾਹਿਬ ਦੇ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਗੁਰੂ ਰਾਮਦਾਸ ਪਾਤਿਸ਼ਾਹ ਦੇ ਜੀਵਨ ਕਾਲ ਅਤੇ ਉਨ੍ਹਾਂ ਵਲੋਂ ਕੀਤੇ ਕਾਰਜਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਜਦੋਂਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਗੁਰੂ ਰਾਮਦਾਸ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਮੌਕੇ ਅਸੀਂ ਇਹ ਪ੍ਰਣ ਕਰੀਏ ਕਿ ਆਪਣੇ ਬੱਚਿਆਂ ਨੂੰ ਪਤਿਤਪੁਣੇ ਅਤੇ ਨਸ਼ਿਆਂ ਤੋਂ ਬਚਾਉਣ ਲਈ ਆਪਣਾ ਲੋੜੀਂਦਾ ਵਕਤ ਦੇਵਾਂਗੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਸਿੱਖ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਗੁਰਮਤਿ ਨਾਲ ਜੋੋੜਿਆ ਜਾਵੇ ਅਤੇ ਅਜਿਹਾ ਤਾਂ ਹੀ ਹੋ ਸਕੇਗਾ, ਜੇਕਰ ਹਰ ਮਾਂ ਬਾਪ ਆਪਣਾ ਫ਼ਰਜ਼ ਸਮਝ ਕੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਕੇ ਆਪਣੇ ਧਾਰਮਿਕ ਵਿਰਸੇ ਨਾਲ ਜੋੜੇਗਾ। ਸਮਾਗਮ ਦੌਰਾਨ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ, ਮੀਤ ਮੈਨੇਜਰ ਗੁਰਦੇਵ ਸਿੰਘ ਸੰਧੂ, ਗੁਰਚਰਨ ਸਿੰਘ ਜੀਦਾ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਤਲਵੰਡੀ ਸਾਬੋ ਦੇ ਨੁਮਾਇੰਦੇ, ਅਕਾਲੀ ਆਗੂ ਹਰਮੋਹਿੰਦਰ ਸਿੰਘ, ਸੁਰਜੀਤ ਸਿੰਘ ਭੱਮ, ਡਾ: ਗੁਰਮੇਲ ਸਿੰਘ ਘਈ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਆਗੂ ਬੂਟਾ ਸਿੰਘ ਸੰਦੋਹਾ ਵਲੋਂ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਮਾਂ-ਬੋਲੀ ਦੀ ਸੇਵਾ ’ਚ ਪੇਂਡੂ ਸਾਹਿਤ ਸਭਾ ਦਾ ਸ਼ਲਾਘਾਯੋਗ ਉਪਰਾਲਾ ਪੰਜਾਬੀ ’ਚੋਂ ਅੱਵਲ ਵਿਦਿਆਰਥੀ ਸਨਮਾਨਿਤ
Ad Position 24