28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਚਾਉਕੇ, 27 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸੰਸਥਾ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ, ਬੱਲ੍ਹੋ-ਬਦਿਆਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸੀਨੀਅਰ ਅਧਿਆਪਿਕਾ ਹਰਸ਼ਰਨ ਕੌਰ ਦੀ ਦੇਖ-ਰੇਖ ਹੇਠ ਗਿਆਨੀ ਦਿੱਤ ਸਿੰਘ ਹਾਊਸ ਵਲੋਂ ਹਾਊਸ ਹੈੱਡ ਮੈਡਮ ਪਰਮਿੰਦਰ ਕੌਰ ਦੁਆਰਾ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਚਾਉਕੇ, 27 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸੰਸਥਾ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ, ਬੱਲ੍ਹੋ-ਬਦਿਆਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸੀਨੀਅਰ ਅਧਿਆਪਿਕਾ ਹਰਸ਼ਰਨ ਕੌਰ ਦੀ ਦੇਖ-ਰੇਖ ਹੇਠ ਗਿਆਨੀ ਦਿੱਤ ਸਿੰਘ ਹਾਊਸ ਵਲੋਂ ਹਾਊਸ ਹੈੱਡ ਮੈਡਮ ਪਰਮਿੰਦਰ ਕੌਰ ਦੁਆਰਾ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗੀਤ ਅਧਿਆਪਕ ਜਸਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ। ਧਾਰਮਿਕ ਅਧਿਆਪਕ ਗੋਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਯੋਗਦਾਨ ਨਾਲ ਸਬੰਧਿਤ ਧਾਰਮਿਕ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਿਤ ਕਵਿਤਾਵਾਂ ਵੀ ਪੇਸ਼ ਕੀਤੀਆਂ। ਸਮਾਗਮ ਦੇ ਅੰਤ ਚ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਰਣਜੀਤ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਿਵਲ ਏਅਰਪੋਰਟ ਵਿਰਕ ਕਲਾਂ ਵਲੋਂ ਸਰਕਾਰੀ ਸਕੂਲ, ਵਿਰਕ ਕਲਾਂ ਵਿਖੇ ਜਾਗਰੂਕਤਾ ਹਫ਼ਤਾ ਪ੍ਰੋਗਰਾਮ ਅਗਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ
Ad Position 24