ਅੱਜ ਦੀ ਗੋਨਿਆਣਾ ਰੈਲੀ ਦੀ ਲਾਮਬੰਦੀ ਲਈ ਮਹਿਮਾ ਸਵਾਈ ’ਚ ਮੀਟਿੰਗ
ਮਹਿਮਾ ਸਰਜਾ, 27 ਅਕਤੂਬਰ (ਬਲਦੇਵ ਸੰਧੂ)- ਹਲਕਾ ਭੁੱਚੋ ਅਧੀਨ ਗੋਨਿਆਣਾ ਮੰਡੀ ਵਿਖੇ 28 ਅਕਤੂਬਰ ਨੂੰ ਯੂਥ ਅਕਾਲੀ ਦਲ ਦੀ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਪਿੰਡ ਮਹਿਮਾ ਸਵਾਈ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਹਲਕਾ ਭੁੱਚੋ ਦੇ ਇੰਚਾਰਜ ਡਾ.
ਮਹਿਮਾ ਸਰਜਾ, 27 ਅਕਤੂਬਰ (ਬਲਦੇਵ ਸੰਧੂ)- ਹਲਕਾ ਭੁੱਚੋ ਅਧੀਨ ਗੋਨਿਆਣਾ ਮੰਡੀ ਵਿਖੇ 28 ਅਕਤੂਬਰ ਨੂੰ ਯੂਥ ਅਕਾਲੀ ਦਲ ਦੀ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਪਿੰਡ ਮਹਿਮਾ ਸਵਾਈ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਹਲਕਾ ਭੁੱਚੋ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਯੂਥ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਬਲਕਾਰ ਸਿੰਘ ਬਰਾੜ ਅਤੇ ਡਾ. ਦਲਜੀਤ ਸਿੰਘ ਗੁਰੂ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਰੈਲੀ ਅਹਿਮ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਨੌਜਵਾਨਾਂ ਦੀ ਜਥੇਬੰਦਕ ਭੂਮਿਕਾ ਹਮੇਸ਼ਾ ਨਿਰਣਾਇਕ ਰਹੀ ਹੈ। ਆਗੂਆਂ ਨੇ ਦੱਸਿਆ ਕਿ ਗੋਨਿਆਣਾ ਮੰਡੀ ਦੀ ਇਸ ਰੈਲੀ ਨੂੰ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ, ਕੌਮੀ ਕਾਰਜਕਾਰੀ ਪ੍ਰਧਾਨ ਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਆਕਾਸ਼ਦੀਪ ਸਿੰਘ ਮਿੱਡੂਖੇੜਾ ਅਤੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਨਗੇ। ਇਸ ਮੌਕੇ ਰਜਿੰਦਰ ਸਿੰਘ ਨਹਿਰੂ ਨਾਥੀਆਨਾ, ਰਾਜਵਿੰਦਰ ਸਿੰਘ ਬਰਾੜ ਕੋਠੇ ਲਾਲ ਵਾਲੇ, ਗੁਰਸੇਵਕ ਸਿੰਘ ਬਰਾੜ, ਗੁਲਾਬ ਸਿੰਘ ਮੌੜ ਪੰਚ, ਮੰਦਰ ਸਿੰਘ ਤੱਗੜ, ਤੇਜਾ ਸਿੰਘ ਮਿਸਤਰੀ ਜੋਗਿੰਦਰ ਸਿੰਘ ਚੌਹਾਨ, ਰੂਪ ਸਿੰਘ ਮਨਜੀਤ ਸਿੰਘ ਪੰਚ, ਗੁਰਮੀਤ ਸਿੰਘ ਬਰਾੜ, ਜੀਵਨ ਸਿੰਘ ਬਰਾੜ, ਸੁਖਵਿੰਦਰ ਸਿੰਘ ਬਰਾੜ ਪੰਚ, ਰਾਜਵੀਰ ਸਿੰਘ, ਤੇਜ ਸਿੰਘ ਗਿੱਲ, ਲਾਭ ਸਿੰਘ ਮੌਜੂਦ ਸਨ।