ਗੁਰਪ੍ਰੀਤ ਕਾਂਗੜ ਵਲੋਂ ਮਲੂਕਾ ਦੀ ਸਿਆਸੀ ਘੇਰਾਬੰਦੀ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ- ਮਲੂਕਾ
ਰਾਮਪੁਰਾ ਫੂਲ, 27 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਔਰਤਾਂ ਪ੍ਰਤੀ ਵਰਤੀ ਗਈ ਕਥਿਤ ਅਪਮਾਨਜਨਕ ਅਤੇ ਅਸੰਵੇਦਨਸ਼ੀਲ ਸ਼ਬਦਾਵਲੀ ਕਾਰਨ ਉਹ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਇਸ ਸੰਬੰਧੀ ਸਿਕੰਦਰ ਸਿੰਘ ਮਲੂਕਾ ਦੀ ਟਿੱਪਣੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ।
ਗ
ਗੁਰਪ੍ਰੀਤ ਸਿੰਘ ਕਾਂਗੜ ਅਤੇ ਸਿਕੰਦਰ ਸਿੰਘ ਮਲੂਕਾ। ਅਜੀਤ ਤਸਵੀਰ
28-10-2026
ਰਾਮਪੁਰਾ ਫੂਲ, 27 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਔਰਤਾਂ ਪ੍ਰਤੀ ਵਰਤੀ ਗਈ ਕਥਿਤ ਅਪਮਾਨਜਨਕ ਅਤੇ ਅਸੰਵੇਦਨਸ਼ੀਲ ਸ਼ਬਦਾਵਲੀ ਕਾਰਨ ਉਹ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਇਸ ਸੰਬੰਧੀ ਸਿਕੰਦਰ ਸਿੰਘ ਮਲੂਕਾ ਦੀ ਟਿੱਪਣੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ। ਕਾਂਗਰਸ ਪਾਰਟੀ ਦੇ ਸੂਬਾ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇਸ ਬਿਆਨ ਨੂੰ ਲੈ ਕੇ ਮਲੂਕਾ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਇੱਥੋਂ ਤੱਕ ਆਖ ਦਿੱਤਾ ਹੈ ਕਿ ਮਲੂਕਾ ਇਸ ਬਾਬਤ ਜਨਤਕ ਤੌਰ ’ਤੇ ਮਾਫ਼ੀ ਮੰਗਣ। ਜਨਤਕ ਹੋਈ ਵੀਡੀਓ ਵਿਚ ਜਦੋਂ ਇੱਕ ਪੱਤਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਔਰਤਾਂ ਨੂੰ 1000-1500 ਰੁਪਏ ਦੇ ਦਿੱਤੇ ਜਾ ਰਹੇ ਹਨ ਦੇ ਸਬੰਧ ਵਿਚ ਗੱਲ ਕਰ ਰਹੇ ਸਨ ਤਾਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਆਪਾ ਖੋ ਬੈਠੇ। ਉਨ੍ਹਾਂ ਦਾ ਇਹ ਬਿਆਨ ਕੈਮਰੇ ਵਿਚ ਕੈਦ ਹੁੰਦਿਆਂ ਹੀ ਸੋਸ਼ਲ ਮੀਡੀਆ ’ਤੇ ਜੰਗਲ ਦੀ ਅੱਗ ਵਾਂਗ ਫੈਲ ਗਿਆ। ਮਲੂਕਾ ਦੀ ਇਸ ਬਿਆਨਬਾਜ਼ੀ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮਲੂਕਾ ਨੂੰ ਆੜੇ ਹੱਥੀਂ ਲਿਆ। ਗੁਰਪ੍ਰੀਤ ਸਿੰਘ ਕਾਂਗੜ ਨੇ ਆਖਿਆ ਕਿ ਸਿਆਸੀ ਵਿਰੋਧ ਆਪਣੀ ਥਾਂ ਹੈ, ਪਰ ਪੰਜਾਬ ਦੀਆਂ ਮਾਵਾਂ-ਧੀਆਂ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਬੇਹੱਦ ਨਿੰਦਣਯੋਗ ਹੈ । ਇਸ ਮਾਮਲੇ ਸੰਬੰਧੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੱਖ ਲੈਣ ’ਤੇ ਉਨ੍ਹਾਂ ਨੇ ਇਸ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਮਹਿਲਾਵਾਂ ਸੰਬੰਧੀ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਇਸ ਸੰਬੰਧੀ ਉਨ੍ਹਾਂ ਦੇ ਬਿਆਨ ਨੂੰ ਵੱਖ-ਵੱਖ ਚੈਨਲਾਂ ਅਤੇ ਹੋਰਨਾਂ ਜਿਨ੍ਹਾਂ ਸਿਆਸੀ ਆਗੂਆਂ ਨੇ ਗਲਤ ਸਿਆਸੀ ਲਾਹਾ ਲੈਣ ਦੇ ਮਕਸਦ ਨਾਲ ਉਨ੍ਹਾਂ ਦੇ ਬਿਆਨ ਨੂੰ ਪੇਸ਼ ਕੀਤਾ ਗਿਆ ਹੈ, ਉਨ੍ਹਾਂ ਸਿਆਸੀ ਆਗੂਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਨ੍ਹਾਂ ਨੇ (ਮਹਿਲਾਵਾਂ) ਮਾਵਾਂ,ਧੀਆਂ ਸੰਬੰਧੀ ਅਜਿਹੀ ਕੋਈ ਟਿੱਪਣੀ ਨਹੀ ਕੀਤੀ।