27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪੋਕਸੋ ਐਕਟ ਸੰਬੰਧੀ ਸੈਮੀਨਾਰ ਲਗਾਇਆ

ਭੀਖੀ, 27 ਅਕਤੂਬਰ (ਬਲਕਾਰ ਸਿੰਘ ਸਹੋਤਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਸਕੀਮ ਤਹਿਤ ਬੱਚਿਆਂ ਦੀ ਸੁਰੱਖਿਆ ਤੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੈਰਾ ਲੀਗਲ ਵਲੰਟੀਅਰ ਸੰਦੀਪ ਤਾਇਲ ਅਤੇ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਪੈਰਾ ਲੀਗਲ ਵਲੰਟੀਅਰ ਬਹਾਦਰ ਖ਼ਾਂ ਵਲੋਂ ਜਾਗਰੂਕਤਾ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਲੰਟੀਅਰ ਸੰਦੀਪ ਤਾਇਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਨਿੱਜੀ ਸੁਰੱਖਿਆ, ਚੰਗੇ ਤੇ ਮਾੜੇ ਸਪਰਸ਼ ਦੀ ਪਛਾਣ, ਜਿਨਸੀ ਸ਼ੋਸ਼ਣ ਤੋਂ ਬਚਾਅ ਅਤੇ ਅਜਿਹੀ ਕਿਸੇ ਵੀ ਘਟਨਾ ਸੰਬੰਧੀ ਬਿਨਾਂ ਡਰ ਦੇ ਮਾਪਿਆਂ, ਅਧਿਆਪਕਾਂ ਜਾਂ ਸਬੰਧਿਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਬਾਰੇ ਸਮਝਾਇਆ।

Ad Position 21
No active advertisement
ਅਜੀਤ ਡੈਸਕ 28-10-2026
ਭੀਖੀ, 27 ਅਕਤੂਬਰ (ਬਲਕਾਰ ਸਿੰਘ ਸਹੋਤਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਸਕੀਮ ਤਹਿਤ ਬੱਚਿਆਂ ਦੀ ਸੁਰੱਖਿਆ ਤੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੈਰਾ ਲੀਗਲ ਵਲੰਟੀਅਰ ਸੰਦੀਪ ਤਾਇਲ ਅਤੇ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਪੈਰਾ ਲੀਗਲ ਵਲੰਟੀਅਰ ਬਹਾਦਰ ਖ਼ਾਂ ਵਲੋਂ ਜਾਗਰੂਕਤਾ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਲੰਟੀਅਰ ਸੰਦੀਪ ਤਾਇਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਨਿੱਜੀ ਸੁਰੱਖਿਆ, ਚੰਗੇ ਤੇ ਮਾੜੇ ਸਪਰਸ਼ ਦੀ ਪਛਾਣ, ਜਿਨਸੀ ਸ਼ੋਸ਼ਣ ਤੋਂ ਬਚਾਅ ਅਤੇ ਅਜਿਹੀ ਕਿਸੇ ਵੀ ਘਟਨਾ ਸੰਬੰਧੀ ਬਿਨਾਂ ਡਰ ਦੇ ਮਾਪਿਆਂ, ਅਧਿਆਪਕਾਂ ਜਾਂ ਸਬੰਧਿਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਬਾਰੇ ਸਮਝਾਇਆ। ਇਸ ਦੇ ਨਾਲ ਹੀ ਬੱਚਿਆਂ ਨੂੰ ਆਨਲਾਈਨ ਸੁਰੱਖਿਆ ਪ੍ਰਤੀ ਸੁਚੇਤ ਰਹਿਣ, ਅਣਜਾਣ ਵਿਅਕਤੀਆਂ ਨਾਲ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਜਾਂ ਅਣਸੁਖਾਵੀਂ ਸਥਿਤੀ ’ਚ ਤੁਰੰਤ ਮਦਦ ਲੈਣ ਲਈ ਪ੍ਰੇਰਿਤ ਕੀਤਾ ਗਿਆ। ਵਲੰਟੀਅਰ ਬਹਾਦਰ ਖਾਂ ਨੇ ਦੱਸਿਆ ਕਿ ਪੋਕਸੋ ਐਕਟ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਬਣਾਇਆ ਗਿਆ ਹੈ। ਇਸ ਤਰ੍ਹਾਂ ਦੇ ਜਾਗਰੂਕਤਾ ਸੈਮੀਨਾਰਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ, ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਕਾਨੂੰਨੀ ਜਾਣਕਾਰੀ ਦੇਣਾ ਹੈ। ਇਸ ਮੌਕੇ ਸਿਲਵਰ ਵਾਟਿਕਾ ਸਕੂਲ ਦੇ ਚੇਅਰਮੈਨ ਜੀਵੇਸ਼ ਸਿੰਗਲਾ, ਪ੍ਰਿੰਸੀਪਲ ਕਿਰਨ ਰਤਨ, ਸਰਸਵਤੀ ਪਬਲਿਕ ਸਕੂਲ ਦੇ ਚੇਅਰਮੈਨ ਸੁਰੇਸ਼ ਸਿੰਗਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਰਗਬੀ ’ਚ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਬਠਿੰਡਾ ਦੇ ਖਿਡਾਰੀਆਂ ਨੇ ਜਿੱਤਿਆ ਤਗਮਾ ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਧਰਤ ਵਿਗਿਆਨ ਹਫ਼ਤਾ ਮਨਾਇਆ
Ad Position 24