ਸਰਵਹਿੱਤਕਾਰੀ ਅੰਡਰ-19 ਕਬੱਡੀ ਟੀਮ ਨੇ ਪੰਜਾਬ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ
ਰਾਮਪੁਰਾ ਫੂਲ, 27 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੀ ਅੰਡਰ-19 ਕਬੱਡੀ ਟੀਮ ਦੀਆਂ ਵਿਦਿਆਰਥਣਾਂ ਨੇ ਪੰਜਾਬ ਪ੍ਰਾਂਤ ਪੱਧਰ ‘ਤੇ ਕਰਵਾਏ ਗਏ ਕਬੱਡੀ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ।
ਰਾਮਪੁਰਾ ਫੂਲ, 27 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੀ ਅੰਡਰ-19 ਕਬੱਡੀ ਟੀਮ ਦੀਆਂ ਵਿਦਿਆਰਥਣਾਂ ਨੇ ਪੰਜਾਬ ਪ੍ਰਾਂਤ ਪੱਧਰ ‘ਤੇ ਕਰਵਾਏ ਗਏ ਕਬੱਡੀ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਉਪਲਬਧੀ ਦੇ ਸਨਮਾਨ ਵਿਚ ਸਕੂਲ ਦੀ ਪ੍ਰਾਰਥਨਾ ਸਭਾ ਦੌਰਾਨ ਕਬੱਡੀ ਟੀਮ ਦੀਆਂ ਵਿਦਿਆਰਥਣਾਂ ਆਸ਼ੂ ਰਾਣੀ, ਜਮਾਤ ਬਾਰ੍ਹਵੀਂ, ਲਵਪ੍ਰੀਤ ਕੌਰ ਅਤੇ ਰਸ਼ਮੀਨ ਕੌਰ, ਜਮਾਤ ਗਿਆਰ੍ਹਵੀਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ, ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਸਮਾਜ ਸੇਵੀ ਰਾਜਪਾਲ ਗਰਗ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਕਬੱਡੀ ਟੀਮ ਦੀਆਂ ਵਿਦਿਆਰਥਣਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਕਰਨ ਦੀ ਸਮਰੱਥਾ ਦਾ ਵਿਕਾਸ ਕਰਦੀਆਂ ਹਨ। ਵਿਦਿਆਰਥਣਾਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ,ਲਗਨ ਅਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣਾਂ ਦੀ ਇਸ ਸਫਲਤਾ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।