ਖੇਡਾਂ ਵਤਨ ਪੰਜਾਬ ਦੀਆਂ.... ਰਣਧੀਰ ਸਿੰਘ ਜੌੜਾ ਨੇ 400 ਮੀਟਰ ਦੌੜ ’ਚੋਂ ਜ਼ਿਲ੍ਹਾ ਬਠਿੰਡਾ ’ਚੋਂ ਜਿੱਤਿਆ ਚਾਂਦੀ ਦਾ ਤਗਮਾ
ਭੁੱਚੋ ਮੰਡੀ, 27 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸਪੋਰਟਸ ਸਕੂਲ ਘੁੱਦਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਦੇ 400 ਮੀਟਰ ਦੌੜ ਮੁਕਾਬਲੇ ‘ਚੋਂ ਭੁੱਚੋ ਮੰਡੀ ਦੇ ਰਹਿਣ ਵਾਲੇ ਮਾਸਟਰ ਰਣਧੀਰ ਸਿੰਘ ਜੌੜਾ ਪੁੱਤਰ ਗੁਰਮੇਲ ਸਿੰਘ ਜੌੜਾ ਨੇ ਜ਼ਿਲ੍ਹਾ ਬਠਿੰਡਾ ‘ਚੋਂ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ ਹੈ। ਰਣਧੀਰ ਸਿੰਘ ਜੌੜਾ ਜੋ ਕਿ ਵਿਦਿਆਰਥੀ ਸਮੇਂ ਤੋਂ ਹੀ ਮਿਹਨਤੀ ਅਤੇ ਪੜ੍ਹਾਈ ਵਿਚ ਹੁਸ਼ਿਆਰ ਸੀ, ਮੌਜੂਦਾ ਸਮੇਂ ਮਾਸਟਰ ਵਜੋਂ ਸਰਕਾਰੀ ਅਧਿਆਪਕ ਹਨ।
ਭੁੱਚੋ ਮੰਡੀ, 27 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸਪੋਰਟਸ ਸਕੂਲ ਘੁੱਦਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਦੇ 400 ਮੀਟਰ ਦੌੜ ਮੁਕਾਬਲੇ ‘ਚੋਂ ਭੁੱਚੋ ਮੰਡੀ ਦੇ ਰਹਿਣ ਵਾਲੇ ਮਾਸਟਰ ਰਣਧੀਰ ਸਿੰਘ ਜੌੜਾ ਪੁੱਤਰ ਗੁਰਮੇਲ ਸਿੰਘ ਜੌੜਾ ਨੇ ਜ਼ਿਲ੍ਹਾ ਬਠਿੰਡਾ ‘ਚੋਂ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ ਹੈ। ਰਣਧੀਰ ਸਿੰਘ ਜੌੜਾ ਜੋ ਕਿ ਵਿਦਿਆਰਥੀ ਸਮੇਂ ਤੋਂ ਹੀ ਮਿਹਨਤੀ ਅਤੇ ਪੜ੍ਹਾਈ ਵਿਚ ਹੁਸ਼ਿਆਰ ਸੀ, ਮੌਜੂਦਾ ਸਮੇਂ ਮਾਸਟਰ ਵਜੋਂ ਸਰਕਾਰੀ ਅਧਿਆਪਕ ਹਨ। ਯੂਨੀਵਰਸਿਟੀ ਦੀ ਪੜ੍ਹਾਈ ਦੌਰਾਨ ਉਹ ਕ੍ਰਿਕਟ ਦਾ ਕਪਤਾਨ ਰਿਹਾ ਹੈ ਅਤੇ ਵਧੀਆ ਦੌੜਾਕ ਹੋਣ ਦੇ ਨਾਲ-ਨਾਲ ਚੰਗਾ ਅਥਲੀਟ ਵੀ ਰਿਹਾ ਹੈ। ਪਿਛਲੇ ਸਾਲ ਹੋਈਆਂ ਖੇਡਾਂ ਵਿਚ ਵੀ ਉਸ ਨੇ ਪੁਜ਼ੀਸ਼ਨ ਹਾਸਲ ਕੀਤੀ ਸੀ। ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਰਣਧੀਰ ਸਿੰਘ ਜੌੜਾ ਨੂੰ ਵਧਾਈ ਦਿੰਦਿਆਂ ਉਸ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ ਹੈ।