27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੜਕ ਹਾਦਸੇ ਦੌਰਾਨ ਦਾਦਾ ਪੋਤਾ ਜ਼ਖ਼ਮੀ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਜ਼ਿਲ੍ਹਾ ਪ੍ਰੀਸ਼ਦ ਨੇੜੇ ਇਕ ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਸਕੂਟਰ ਚਾਲਕ ਇਕ ਬਜ਼ੁਰਗ ਵਿਅਕਤੀ ਅਤੇ ਇਕ ਬੱਚਾ ਜ਼ਖਮੀ ਹੋ ਗਏ।

Ad Position 21
No active advertisement
ਅਜੀਤ ਡੈਸਕ 28-10-2026
ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਜ਼ਿਲ੍ਹਾ ਪ੍ਰੀਸ਼ਦ ਨੇੜੇ ਇਕ ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਸਕੂਟਰ ਚਾਲਕ ਇਕ ਬਜ਼ੁਰਗ ਵਿਅਕਤੀ ਅਤੇ ਇਕ ਬੱਚਾ ਜ਼ਖਮੀ ਹੋ ਗਏ। ਹਾਦਸੇ ਵਿਚ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਆਕਾਸ਼ ਗਰਗ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖਮੀਆਂ ਦੀ ਪਹਿਚਾਣ ਮਤੀ ਦਾਸ ਨਗਰ ਦੇ ਰਹਿਣ ਵਾਲੇ ਲਵਕੀਰਤ ਸਿੰਘ (ਪੰਜ ਸਾਲ) ਪੁੱਤਰ ਇੰਦਰਜੀਤ ਸਿੰਘ ਅਤੇ ਪ੍ਰਕਾਸ਼ ਸਿੰਘ (70 ਸਾਲ) ਪੁੱਤਰ ਅਜਮੇਰ ਸਿੰਘ ਵਜੋਂ ਹੋਈ ਹੈ। ਜ਼ਖਮੀ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਪਣੇ ਪੋਤੇ-ਪੋਤੀਆਂ ਨੂੰ ਸ਼੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਛੱਡਣ ਜਾ ਰਿਹਾ ਸੀ, ਕਿ ਇਹ ਹਾਦਸਾ ਵਾਪਰਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਖੱਜਲ-ਖੁਆਰ ਕੀਤਾ ਜਾ ਰਿਹੈ-ਬਾਂਸਲ ਅਗਲੀ ਖ਼ਬਰ ਬਾਬਾ ਖੇਤਾ ਜੀ ਦੀ ਸਮਾਧ ਤੱਕ ਪੱਕੀ ਸੜਕ ਬਣਾਉਣ ਦਾ ਵਿਧਾਇਕ ਸਿੱਧੂ ਨੇ ਦਿੱਤਾ ਭਰੋਸਾ
Ad Position 24