30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਟਰੋਕ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਨਾਲ ਬਚਾਈ ਜਾ ਸਕਦੀ ਹੈ ਮਰੀਜ਼ ਦੀ ਜਾਨ- ਡਾ. ਪ੍ਰਿਆ ਸਾਹਨੀ

ਸੰਗਤ ਮੰਡੀ, 29 ਅਕਤੂਬਰ (ਸੁਖਤੇਜ ਧਾਲੀਵਾਲ)- ਵਿਸ਼ਵ ਸਟਰੋਕ ਦਿਵਸ ਮੌਕੇ ਲੋਕਾਂ ਨੂੰ ਸਟ੍ਰੋਕ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਸਿਹਤ ਸਟਾਫ਼ ਲਈ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਿਹਤ ਬਲਾਕ ਦੀਆਂ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.

Ad Position 21
No active advertisement
ਵਿਸ਼ਵ ਸਟਰੋਕ ਦਿਵਸ ਮੌਕੇ ਸਿਹਤ ਸਟਾਫ਼ ਨੂੰ ਸਿਖਲਾਈ ਦਿੰਦੇ ਹੋਏ ਡਾ.ਪ੍ਰਿਆ ਸਾਹਨੀ। ਤਸਵੀਰ: ਸੁਖਤੇਜ ਧਾਲੀਵਾਲ 30-10-2026
ਸੰਗਤ ਮੰਡੀ, 29 ਅਕਤੂਬਰ (ਸੁਖਤੇਜ ਧਾਲੀਵਾਲ)- ਵਿਸ਼ਵ ਸਟਰੋਕ ਦਿਵਸ ਮੌਕੇ ਲੋਕਾਂ ਨੂੰ ਸਟ੍ਰੋਕ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਸਿਹਤ ਸਟਾਫ਼ ਲਈ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਿਹਤ ਬਲਾਕ ਦੀਆਂ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐਚ.ਓ.), ਏ.ਐਨ.ਐਮ. ਅਤੇ ਐਲ.ਐਚ.ਵੀ. ਨੂੰ ਏਮਜ਼ ਤੋਂ ਡਾ. ਪ੍ਰਿਆ ਸਾਹਨੀ ਵਲੋਂ ਸਿਖਲਾਈ ਦਿੱਤੀ ਗਈ। ਪ੍ਰੋਗਰਾਮ ਦਾ ਸੰਚਾਲਨ ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਕੀਤਾ। ਇਸ ਮੌਕੇ ਡਾ. ਪ੍ਰਿਆ ਸਾਹਨੀ ਨੇ ਕਿਹਾ ਕਿ ਸਟ੍ਰੋਕ ਇਕ ਗੰਭੀਰ ਮੈਡੀਕਲ ਐਮਰਜੈਂਸੀ ਹੈ, ਜੋ ਦਿਮਾਗ਼ ਨੂੰ ਖ਼ੂਨ ਦੀ ਸਪਲਾਈ ਰੁਕਣ ਜਾਂ ਦਿਮਾਗ਼ ਦੀ ਖ਼ੂਨ ਦੀ ਨਾੜੀ ਫਟਣ ਕਾਰਨ ਹੋ ਸਕਦਾ ਹੈ। ਇਸ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਕੇ ਮਰੀਜ਼ ਦੀ ਜਾਨ ਬਚਾਉਣ ਦੇ ਨਾਲ-ਨਾਲ ਅਪਾਹਜਤਾ ਦੇ ਖ਼ਤਰੇ ਨੂੰ ਵੀ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚਿਹਰੇ ਦਾ ਇਕ ਪਾਸਾ ਟੇਢਾ ਹੋਣਾ, ਇਕ ਬਾਂਹ ਜਾਂ ਲੱਤ ਵਿਚ ਅਚਾਨਕ ਕਮਜ਼ੋਰੀ ਜਾਂ ਸੁੰਨ ਹੋਣਾ, ਬੋਲਣ ਜਾਂ ਗੱਲ ਸਮਝਣ ਵਿਚ ਮੁਸ਼ਕਿਲ ਆਉਣਾ, ਨਜ਼ਰ ਧੁੰਦਲੀ ਹੋਣਾ, ਸੰਤੁਲਨ ਵਿਗੜਨਾ ਅਤੇ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਅਚਾਨਕ ਤੇਜ਼ ਸਿਰ ਦਰਦ ਹੋਣਾ ਸਟ੍ਰੋਕ ਦੇ ਮੁੱਖ ਲੱਛਣ ਹੋ ਸਕਦੇ ਹਨ। ਡਾ. ਸਾਹਨੀ ਨੇ ਕਿਹਾ ਕਿ ਅਜਿਹੇ ਲੱਛਣ ਦਿਖਾਈ ਦੇਣ ‘ਤੇ ਬਿਨ੍ਹਾਂ ਦੇਰੀ ਐਂਬੂਲੈਂਸ ਸੇਵਾ 108 ਦੀ ਮਦਦ ਨਾਲ ਮਰੀਜ਼ ਨੂੰ ਹਸਪਤਾਲ ਪਹੁੰਚਾਉਣਾ ਚਾਹੀਦਾ ਹੈ। ਮਰੀਜ਼ ਨੂੰ ਆਪਣੀ ਮਰਜ਼ੀ ਨਾਲ ਦਵਾਈ ਨਹੀਂ ਦੇਣੀ ਚਾਹੀਦੀ ਅਤੇ ਲੱਛਣ ਸ਼ੁਰੂ ਹੋਣ ਦਾ ਸਮਾਂ ਯਾਦ ਰੱਖਣਾ ਚਾਹੀਦਾ ਹੈ, ਕਿਉਂਕਿ ਇਲਾਜ ਲਈ ਇਹ ਜਾਣਕਾਰੀ ਅਹਿਮ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਜਾਅਲਸਾਜ਼ੀ ਫ਼ਰਮ ਅਤੇ ਸਿਆਸੀ ਸਰਪ੍ਰਸਤੀ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਕਰਵਾ ਚੌਥ ’ਤੇ ਮਾਵਾਂ-ਭੈਣਾਂ ਦੇ ਸਤਿਕਾਰ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24