30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਪਤ ਸੂਚਨਾ ਦੇ ਆਧਾਰ ’ਤੇ ਗੁਦਾਮ ’ਚ ਛਾਪੇਮਾਰੀ * ਕਰੀਬ 2500 ਪੈਕੇਟ ਤੇ ਬੋਰੀਆਂ ਬਰਾਮਦ

ਭੁੱਚੋ ਮੰਡੀ, 29 ਅਕਤੂਬਰ (ਬਿੱਕਰ ਸਿੰਘ ਸਿੱਧੂ)- ਭੁੱਚੋ ਮੰਡੀ ਦੇ ਲਹਿਰਾ ਬੇਗਾ ਰੋਡ ’ਤੇ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਗੁਦਾਮ ਵਿਚ ਬਠਿੰਡਾ ਜ਼ਿਲ੍ਹੇ ਅਤੇ ਬਲਾਕ ਨਥਾਣਾ ਦੀਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ ਇਸ ਕਾਰਵਾਈ ਦੌਰਾਨ ਗੁਦਾਮ ’ ਚੋਂ ਵੱਖ-ਵੱਖ ਕਿਸਮਾਂ ਦੀਆਂ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਨਾਮੀ ਕੰਪਨੀਆਂ ਦੇ ਵੱਡੀ ਗਿਣਤੀ ’ਚ ਖਾਲੀ ਬੈਗ ਬਰਾਮਦ ਕੀਤੇ ਗਏ ਹਨ। ਵਿਭਾਗ ਵਲੋਂ ਗੁਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਬੰਧਿਤ ਫਰਮ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ।

Ad Position 21
No active advertisement
ਖਾਦਾਂ ਅਤੇ ਕੀਟਨਾਸ਼ਕਾਂ ਦਵਾਈਆਂ ਦੀ ਜਾਂਚ ਕਰਦੇ ਖੇਤੀਬਾੜੀ ਅਧਿਕਾਰੀ। ਤਸਵੀਰ: ਬਿੱਕਰ ਸਿੰਘ ਸਿੱਧੂ 30-10-2026
ਭੁੱਚੋ ਮੰਡੀ, 29 ਅਕਤੂਬਰ (ਬਿੱਕਰ ਸਿੰਘ ਸਿੱਧੂ)- ਭੁੱਚੋ ਮੰਡੀ ਦੇ ਲਹਿਰਾ ਬੇਗਾ ਰੋਡ ’ਤੇ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਗੁਦਾਮ ਵਿਚ ਬਠਿੰਡਾ ਜ਼ਿਲ੍ਹੇ ਅਤੇ ਬਲਾਕ ਨਥਾਣਾ ਦੀਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ ਇਸ ਕਾਰਵਾਈ ਦੌਰਾਨ ਗੁਦਾਮ ’ ਚੋਂ ਵੱਖ-ਵੱਖ ਕਿਸਮਾਂ ਦੀਆਂ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਨਾਮੀ ਕੰਪਨੀਆਂ ਦੇ ਵੱਡੀ ਗਿਣਤੀ ’ਚ ਖਾਲੀ ਬੈਗ ਬਰਾਮਦ ਕੀਤੇ ਗਏ ਹਨ। ਵਿਭਾਗ ਵਲੋਂ ਗੁਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਬੰਧਿਤ ਫਰਮ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਭੁੱਚੋ ਮੰਡੀ ਇਲਾਕੇ ਵਿਚ ਕਥਿਤ ਤੌਰ ’ਤੇ ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਹੋਣ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਅਤੇ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਵਿਭਾਗ ਦੀਆਂ ਟੀਮਾਂ ਵਲੋਂ ਲਹਿਰਾ ਬੇਗਾ ਰੋਡ ’ਤੇ ਸਥਿਤ ਇਕ ਗੋਦਾਮ ਵਿਚ ਅਚਨਚੇਤ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗੋਦਾਮ ਦੀ ਬਾਰੀਕੀ ਨਾਲ ਜਾਂਚ ਕਰਨ ਦੌਰਾਨ ਵੱਖ-ਵੱਖ ਕਿਸਮਾਂ ਦੀਆਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦਾ ਵੱਡਾ ਭੰਡਾਰ ਮਿਲਿਆ। ਮੁੱਢਲੀ ਜਾਣਕਾਰੀ ਅਨੁਸਾਰ ਗੋਦਾਮ ਵਿਚੋਂ ਕਰੀਬ 2500 ਪੈਕੇਟ ਅਤੇ ਬੋਰੀਆਂ ਸਮੇਤ ਹੋਰ ਖੇਤੀਬਾੜੀ ਉਤਪਾਦ ਬਰਾਮਦ ਹੋਏ ਹਨ। ਇਨ੍ਹਾਂ ਵਿਚ ਡੀ.ਏ.ਪੀ., ਸੁਪਰ, ਪੀ.ਐਸ.ਪੀ., ਐੱਮ.ਓ.ਪੀ. ਅਤੇ ਹੋਰ ਕਿਸਮਾਂ ਦੀਆਂ ਖਾਦਾਂ ਤੋਂ ਇਲਾਵਾ ਵੱਖ-ਵੱਖ ਕੀਟਨਾਸ਼ਕ ਦਵਾਈਆਂ ਵੀ ਸ਼ਾਮਿਲ ਦੱਸੀਆਂ ਜਾ ਰਹੀਆਂ ਹਨ। ਛਾਪੇਮਾਰੀ ਦੌਰਾਨ ਗੋਦਾਮ ਵਿੱਚੋਂ ਵੱਖ-ਵੱਖ ਖਾਦ ਕੰਪਨੀਆਂ ਦੇ ਵੱਡੀ ਗਿਣਤੀ ਵਿੱਚ ਖਾਲੀ ਬੈਗ ਮਿਲਣ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ। ਵਿਭਾਗ ਵਲੋਂ ਬਰਾਮਦ ਕੀਤੇ ਗਏ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਦੀ ਅਸਲੀਅਤ ਅਤੇ ਗੁਣਵੱਤਾ ਬਾਰੇ ਪਤਾ ਲਗਾਇਆ ਜਾ ਸਕੇ। ਖੇਤੀਬਾੜੀ ਵਿਭਾਗ ਵਲੋਂ ਗੋਦਾਮ ਨੂੰ ਸੀਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਅਗਲੇਰੀ ਜਾਂਚ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸੰਬੰਧਿਤ ਫਰਮ ਪੈਸਟੀਸਾਈਡ ਐਸੋਸੀਏਸ਼ਨ ਦੀ ਮੈਂਬਰ ਨਹੀਂ : ਗੁਪਤਾ ਇਸ ਮਾਮਲੇ ਸਬੰਧੀ ਪੈਸਟੀਸਾਈਡ ਅਤੇ ਫਰਟੀਲਾਈਜ਼ਰ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਗੁਪਤਾ ਅਤੇ ਸਕੱਤਰ ਸੁਨੀਲ ਗਰਗ ਨੇ ਸਪੱਸ਼ਟ ਕੀਤਾ ਕਿ ਜਿਸ ਫਰਮ ਦੇ ਗੋਦਾਮ ਵਿੱਚ ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ ਹੈ, ਉਹ ਫਰਮ ਭੁੱਚੋ ਮੰਡੀ ਦੀ ਪੈਸਟੀਸਾਈਡ ਐਸੋਸੀਏਸ਼ਨ ਦੀ ਮੈਂਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਇਲਾਕੇ ਵਿੱਚ ਕਥਿਤ ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਦਾ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹਾਲਾਂਕਿ ਬਰਾਮਦ ਕੀਤੇ ਗਏ ਉਤਪਾਦਾਂ ਦੇ ਨਕਲੀ ਜਾਂ ਗੈਰ-ਮਿਆਰੀ ਹੋਣ ਦੀ ਅੰਤਿਮ ਪੁਸ਼ਟੀ ਜਾਂਚ ਉਪਰੰਤ ਹੀ ਹੋ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅਗਲੀ ਖ਼ਬਰ ਕਿਸਾਨਾਂ ਵਲੋਂ ਜਾਅਲਸਾਜ਼ੀ ਫ਼ਰਮ ਅਤੇ ਸਿਆਸੀ ਸਰਪ੍ਰਸਤੀ ਖ਼ਿਲਾਫ਼ ਨਾਅਰੇਬਾਜ਼ੀ
Ad Position 24