30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੇ ਮਨਾਲੀ ਦਾ ਕੀਤਾ ਦੌਰਾ

ਸੀਂਗੋ ਮੰਡੀ, 29 ਅਕਤੂਬਰ (ਲਕਵਿੰਦਰ ਸ਼ਰਮਾ)- ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਮਨਾਲੀ ਦਾ ਸਿੱਖਿਆਦਾਇਕ ਅਤੇ ਮਨੋਰੰਜਕ ਟੂਰ ਕਰਵਾਇਆ ਗਿਆ। ਸੁਖਜਿੰਦਰ ਸਿੰਘ ਬਾਘਾ ਦੀ ਅਗਵਾਈ ਹੇਠ ਕਰਵਾਏ ਟੂਰ ਸਬੰਧੀ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਅਤੇ ਲਖਵੀਰ ਸਿੰਘ ਸੇਖੋਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਹਿਮਾਚਲ ਪ੍ਰਦੇਸ਼ ਦੀਆਂ ਮਨਮੋਹਕ ਪਹਾੜੀਆਂ, ਕੁਦਰਤੀ ਨਜ਼ਾਰਿਆਂ ਅਤੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦਾ ਆਨੰਦ ਮਾਣਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਮਨਾਲੀ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਹਿਡਿੰਬਾ ਦੇਵੀ ਮੰਦਰ, ਮਨੂ ਮੰਦਰ, ਵਸ਼ਿਸ਼ਟ ਮੰਦਰ, ਵਸ਼ਿਸ਼ਟ ਦੇ ਗਰਮ ਪਾਣੀ ਦੇ ਚਸ਼ਮੇ, ਸੋਲੰਗ ਵੈਲੀ, ਰੋਹਤਾਂਗ ਪਾਸ, ਨੇਹਰੂ ਕੁੰਡ, ਜੌਗਣੀ ਝਰਨਾ, ਮਾਲ ਰੋਡ, ਓਲਡ ਮਨਾਲੀ ਅਤੇ ਬਿਆਸ ਦਰਿਆ ਸਮੇਤ ਹੋਰ ਪ੍ਰਮੁੱਖ ਥਾਵਾਂ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਸੀਂਗੋ ਮੰਡੀ, 29 ਅਕਤੂਬਰ (ਲਕਵਿੰਦਰ ਸ਼ਰਮਾ)- ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਮਨਾਲੀ ਦਾ ਸਿੱਖਿਆਦਾਇਕ ਅਤੇ ਮਨੋਰੰਜਕ ਟੂਰ ਕਰਵਾਇਆ ਗਿਆ। ਸੁਖਜਿੰਦਰ ਸਿੰਘ ਬਾਘਾ ਦੀ ਅਗਵਾਈ ਹੇਠ ਕਰਵਾਏ ਟੂਰ ਸਬੰਧੀ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਅਤੇ ਲਖਵੀਰ ਸਿੰਘ ਸੇਖੋਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਹਿਮਾਚਲ ਪ੍ਰਦੇਸ਼ ਦੀਆਂ ਮਨਮੋਹਕ ਪਹਾੜੀਆਂ, ਕੁਦਰਤੀ ਨਜ਼ਾਰਿਆਂ ਅਤੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦਾ ਆਨੰਦ ਮਾਣਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਮਨਾਲੀ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਹਿਡਿੰਬਾ ਦੇਵੀ ਮੰਦਰ, ਮਨੂ ਮੰਦਰ, ਵਸ਼ਿਸ਼ਟ ਮੰਦਰ, ਵਸ਼ਿਸ਼ਟ ਦੇ ਗਰਮ ਪਾਣੀ ਦੇ ਚਸ਼ਮੇ, ਸੋਲੰਗ ਵੈਲੀ, ਰੋਹਤਾਂਗ ਪਾਸ, ਨੇਹਰੂ ਕੁੰਡ, ਜੌਗਣੀ ਝਰਨਾ, ਮਾਲ ਰੋਡ, ਓਲਡ ਮਨਾਲੀ ਅਤੇ ਬਿਆਸ ਦਰਿਆ ਸਮੇਤ ਹੋਰ ਪ੍ਰਮੁੱਖ ਥਾਵਾਂ ਦਾ ਦੌਰਾ ਕੀਤਾ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਤਜਰਬੇ ਹਾਸਲ ਕਰਨ ਦਾ ਮੌਕਾ ਵੀ ਮਿਲਿਆ। ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਪਰਮਜੀਤ ਕੌਰ ਸੇਖੋਂ ਨੇ ਕਿਹਾ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਅਜਿਹੇ ਗਿਆਨਵਰਧਕ ਅਤੇ ਮਨੋਰੰਜਕ ਪ੍ਰੋਗਰਾਮ ਉਲੀਕੇ ਜਾਂਦੇ ਰਹਿਣਗੇ। ਟੂਰ ਦੌਰਾਨ ਸੰਦੀਪ ਕੌਰ, ਸਰਬਜੀਤ ਕੌਰ, ਸੁਨੀਤਾ ਰਾਣੀ, ਭਗਤ ਸਿੰਘ ਮਿਰਜੇਆਣਾ, ਭੋਲਾ ਸਿੰਘ ਨੰਗਲਾ ਬੱਚਿਆਂ ਦੇ ਨਾਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਠਿੰਡਾ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ’ਤੇ ਵਿਜੀਲੈਂਸ ਜਾਂਚ ਦੀ ਮੰਗ ਸੰਦੀਪ ਪਾਠਕ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰ...
Ad Position 24