30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰੂ ਹਰਿਗੋਬਿੰਦ ਸਕੂਲ ਨਥਾਣਾ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਸੈਮੀਨਾਰ

ਨਥਾਣਾ, 29 ਅਕਤੂਬਰ (ਗੁਰਦਰਸ਼ਨ ਲੁੱਧੜ)-ਸ੍ਰੀ ਗੁਰੂ ਹਰਿਗੋਬਿੰਦ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ ਕੁਲਦੀਪ ਗੋਇਲ ਅਤੇ ਐਡਵੋਕੇਟ ਸ਼ਮਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਬਚਪਨ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-10-2026
ਨਥਾਣਾ, 29 ਅਕਤੂਬਰ (ਗੁਰਦਰਸ਼ਨ ਲੁੱਧੜ)-ਸ੍ਰੀ ਗੁਰੂ ਹਰਿਗੋਬਿੰਦ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ ਕੁਲਦੀਪ ਗੋਇਲ ਅਤੇ ਐਡਵੋਕੇਟ ਸ਼ਮਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਬਚਪਨ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਬਾਲ ਮਜ਼ਦੂਰੀ, ਬਾਲ ਤਸਕਰੀ ਅਤੇ ਬੱਚਿਆਂ ਨਾਲ ਹੋਣ ਵਾਲੇ ਦੁਰਵਿਵਹਾਰ ਤੇ ਸ਼ੋਸ਼ਣ ਵਿਰੁੱਧ ਜਾਗਰੂਕ ਕੀਤਾ ਗਿਆ। ਸੈਮੀਨਾਰ ਦੌਰਾਨ ਬੁਲਾਰਿਆਂ ਵਲੋਂ ਬੱਚਿਆਂ ਦੇ ਸਿੱਖਿਆ, ਸਿਹਤ ਅਤੇ ਸੁਰੱਖਿਆ ਦੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਜੋਤੀ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ ਹੈ। ਅਜਿਹੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਸਕਾਊਟ ਐਂਡ ਗਾਈਡ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ
Ad Position 24