ਆਕਸਫੋਰਡ ਸੰਸਥਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਭਗਤਾ ਭਾਈਕਾ, 29 ਅਕਤੂਬਰ (ਸੁਖਪਾਲ ਸਿੰਘ ਸੋਨੀ)-‘ਦਾ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਇਸ ਪ੍ਰੋਗਰਾਮ ਦਾ ਆਗਾਜ਼ ਸਕੂਲ ਦੇ ਪੰਜਾਬੀ ਅਧਿਆਪਕਾ ਪਰਮਪਾਲ ਕੌਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ ’ਤੇ ਚਾਨਣਾ ਪਾ ਕੇ ਕੀਤਾ ਗਿਆ।
ਆ
ਆਕਸਫੋਰਡ ਸਕੂਲ ਭਗਤਾ ਭਾਈਕਾ ਵਿਖੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ
30-10-2026
ਭਗਤਾ ਭਾਈਕਾ, 29 ਅਕਤੂਬਰ (ਸੁਖਪਾਲ ਸਿੰਘ ਸੋਨੀ)-‘ਦਾ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਇਸ ਪ੍ਰੋਗਰਾਮ ਦਾ ਆਗਾਜ਼ ਸਕੂਲ ਦੇ ਪੰਜਾਬੀ ਅਧਿਆਪਕਾ ਪਰਮਪਾਲ ਕੌਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ ’ਤੇ ਚਾਨਣਾ ਪਾ ਕੇ ਕੀਤਾ ਗਿਆ। ਇਸ ਸਮੇਂ ਸਕੂਲ ਦੇ ਚਾਰਾਂ ਹਾਊਸਾਂ ਵਲੋਂ ਸ਼ਬਦ ਗਾਇਨ ਕੀਤੇ ਗਏ। ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ’ਚ ਬਹੁਤ ਹੀ ਰਸਭਿੰਨਾ ਅਤੇ ਰੂਹਾਨੀ ਸ਼ਬਦ ਕੀਰਤਨ ਗਾਇਨ ਕਰਕੇ ਸੰਗਤ ਦੇ ਰੂਪ ਵਿਚ ਬੈਠੇ ਵਿਦਿਆਰਥੀਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮ ਭਗਤੀ, ਨਿਮਰਤਾ ਅਤੇ ਸਹਿਣਸ਼ੀਲਤਾ ਵਰਗੇ ਗੁਣਾਂ ਦਾ ਪ੍ਰਤੀਕ ਹੈ। ਆਪ ਜੀ ਵਲੋਂ ਗੁਰੂ ਘਰ ਲਈ ਕੀਤੀ ਗਈ ਸੇਵਾ ਅਤੇ ਹੁਕਮਾਂ ਦੀ ਪਾਲਣਾ ਦੀ ਮਿਸਾਲ ਕਿਧਰੇ ਹੋਰ ਮਿਲਣਾ ਕਠਿਨ ਹੈ। ਸ੍ਰੀ ਬਾਂਸਲ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਬਾਣੀ ਦੀ ਰਚਨਾ ਕਰਕੇ ਇਕ-ਇਕ ਬੇਸ਼ਕੀਮਤੀ ਸ਼ਬਦ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ ਹੈ। ਇਹ ਬਾਣੀ ਚੰਗਾ, ਸੁੱਚਾ ਤੇ ਉੱਚਾ ਜੀਵਨ ਜਿਓਣ ਵਾਸਤੇ ਸਾਡਾ ਮਾਰਗ ਦਰਸ਼ਨ ਕਰਦੀ ਹੈ। ਇਸ ਲਈ ਸਾਨੂੰ ਗੁਰੂ ਜੀ ਦੀ ਬਾਣੀ ਦੇ ਸਿਧਾਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਇਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਅਤੇ ਸਾਰੇ ਕੁਆਰਡੀਨੇਟਰਜ਼ ਵੀ ਹਾਜ਼ਰ ਸਨ।