30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਨਸਾ ’ਚ ਧਰਨਾਕਾਰੀਆਂ ’ਤੇ ਦਰਜ ਕੀਤੇ ਗਏ ਇਰਾਦਾ ਕਤਲ ਕੇਸ ਦੇ ਝੂਠੇ ਮੁਕੱਦਮੇ ਵਾਪਸ ਹੋਣ-ਬਾਬਾ ਮਹਿਰਾਜ

ਬਠਿੰਡਾ, 29 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਚ ਇਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬਾ ਸਰਕਾਰ ਵਲੋਂ ਦਿੱਤੇ ਹੁਕਮਾਂ ’ਤੇ ਪ੍ਰਦਰਸ਼ਨਕਾਰੀ ਲੋਕਾਂ ’ਤੇ ਬਹੁਤ ਜਿਆਦਾ ਤਸ਼ੱਦਦ ਕਰਦਿਆਂ ਜਬਰੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ ਅਤੇ ਸੰਘਰਸ਼ਕਾਰੀ ਲੋਕਾਂ ’ਤੇ ਇਰਾਦਾ ਕਤਲ ਕੇਸ ਦੇ ਝੂਠੇ ਮੁਕਦਮੇ ਪਾ ਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ। ਇਹ ਹਕੂਮਤੀ ਜ਼ਬਰ ਕਰਨ ਵਾਲੇ ਮੁੱਖ ਮੰਤਰੀ ਨੂੰ ਪਿਛਲੀਆਂ ਸਰਕਾਰਾਂ ਦਾ ਹਸ਼ਰ ਯਾਦ ਰੱਖਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਬਠਿੰਡਾ, 29 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਚ ਇਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬਾ ਸਰਕਾਰ ਵਲੋਂ ਦਿੱਤੇ ਹੁਕਮਾਂ ’ਤੇ ਪ੍ਰਦਰਸ਼ਨਕਾਰੀ ਲੋਕਾਂ ’ਤੇ ਬਹੁਤ ਜਿਆਦਾ ਤਸ਼ੱਦਦ ਕਰਦਿਆਂ ਜਬਰੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ ਅਤੇ ਸੰਘਰਸ਼ਕਾਰੀ ਲੋਕਾਂ ’ਤੇ ਇਰਾਦਾ ਕਤਲ ਕੇਸ ਦੇ ਝੂਠੇ ਮੁਕਦਮੇ ਪਾ ਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ। ਇਹ ਹਕੂਮਤੀ ਜ਼ਬਰ ਕਰਨ ਵਾਲੇ ਮੁੱਖ ਮੰਤਰੀ ਨੂੰ ਪਿਛਲੀਆਂ ਸਰਕਾਰਾਂ ਦਾ ਹਸ਼ਰ ਯਾਦ ਰੱਖਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਚ ਪ੍ਰਧਾਨੀ ਜਥੇ ਦੇ ਆਗੂਆਂ ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡਾ ਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਉਕਤ ਘਟਨਾ ਦੀ ਨਿੰਦਾ ਕਰਦਿਆਂ ਕੀਤਾ। ਪੰਚ ਪ੍ਰਧਾਨੀ ਦੇ ਆਗੂ ਭਾਈ ਦਲਜੀਤ ਸਿੰਘ ਖਾਲਸਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਲਾਲ ਸਿੰਘ ਅਤੇ ਭਾਈ ਅਮਰੀਕ ਸਿੰਘ ਈਸੜੂ ਨੇ ਕਿਹਾ ਕਿ ਹਕੂਮਤ ਦੇ ਜਬਰ ਨੇ ਉਹਨਾਂ ਵਲੋਂ ਸਿਰਜੇ ਗਏ ਝੂਠੇ ਬਿਰਤਾਂਤ ਯੁੱਧ ਨਸ਼ਿਆ ਵਿਰੁੱਧ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਇਸ ਤੋਂ ਪਹਿਲਾਂ ਨਸ਼ਾ ਮਾਫੀਆ ਵਲੋਂ ਨਸ਼ੇ ਵਿਰੁੱਧ ਜੂਝਣ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੀਆਂ ਮੰਗਾਂ ਬਾਰੇ ਇਹ ਸਰਕਾਰ ਟਸ ਤੋਂ ਮਸ ਨਹੀਂ ਹੋਈ। ਉਨ੍ਹਾਂ ਕਿਹਾ ਕਿ ਭੰਮੇ ਕਲਾਂ ਦੀ ਘਟਨਾ ਦੌਰਾਨ ਜਥੇਬੰਦੀ ਦੇ ਗ੍ਰਿਫਤਾਰ ਕੀਤੇ ਗਏ ਆਗੂ ਗੁਰਤੇਜ ਸਿੰਘ, ਸੁੱਖਾ ਸਿੰਘ ਤੇ ਸਤਨਾਮ ਸਿੰਘ ਸਮੇਤ ਹੋਰ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਨਹੀਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੋਰੀ ਹੋਇਆ ਮੋਟਰਸਾਈਕਲ ਕੀਤਾ ਬਰਾਮਦ ਅਗਲੀ ਖ਼ਬਰ ਆਕਸਫੋਰਡ ਸੰਸਥਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24