29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾ ਵਿਖੇ ਕਰਵਾਇਆ ਕਰਵਾ ਚੌਥ ਸਮਾਗਮ

ਰਾਮਾਂ ਮੰਡੀ, 29 ਅਕਤੂਬਰ (ਤਰਸੇਮ ਸਿੰਗਲਾ)- ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪਹਿਲੀ ਵਾਰ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਆਂਗਨ ਵਿਚ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਏ ਗਏ ਸਮਾਗਮ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਮਹਿਲਾਵਾਂ ਲਈ ਤੰਬੋਲਾ ਸਮੇਤ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ।

Ad Position 21
No active advertisement
ਭਾਰਤ ਵਿਚ ਸਾਰੇ ਤਿਉਹਾਰਾਂ ਦਾ ਵਿਸ਼ੇਸ਼ ਮਹੱਤਵ ਹੈ- ਅਸ਼ੋਕ ਗੋਇਲ 30-10-2026
ਰਾਮਾਂ ਮੰਡੀ, 29 ਅਕਤੂਬਰ (ਤਰਸੇਮ ਸਿੰਗਲਾ)- ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪਹਿਲੀ ਵਾਰ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਆਂਗਨ ਵਿਚ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਏ ਗਏ ਸਮਾਗਮ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਮਹਿਲਾਵਾਂ ਲਈ ਤੰਬੋਲਾ ਸਮੇਤ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਮੁਕਾਬਲਿਆਂ ਵਿਚ ਜੇਤੂ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਸਮਾਗਮ ਵਿਚ ਸ਼ਾਮਿਲ ਹੋਣ ਵਾਲੀਆਂ ਹੋਰ ਮਹਿਲਾਵਾਂ ਨੂੰ ਵੀ ਤੋਹਫ਼ੇ ਦਿੱਤੇ ਗਏ। ਤੰਬੋਲਾ ਮੁਕਾਬਲਿਆਂ ਵਿਚੋਂ ਪਹਿਲੀਆਂ ਤਿੰਨ ਜੇਤੂ ਮਹਿਲਾਵਾਂ ਨੂੰ ‘ਮਿਸਿਜ਼ ਕਰਵਾ’ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਗੋਇਲ ਨੇ ਮੌਜੂਦ ਮਹਿਲਾਵਾਂ ਨੂੰ ਕਰਵਾ ਚੌਥ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਵਿਚ ਸਾਰੇ ਤਿਉਹਾਰਾਂ ਦਾ ਵਿਸ਼ੇਸ਼ ਮਹੱਤਵ ਹੈ। ਹਰ ਤਿਉਹਾਰ ਨਾਲ ਲੋਕਾਂ ਦੀ ਧਾਰਮਿਕ ਆਸਥਾ, ਪਰੰਪਰਾਵਾਂ ਅਤੇ ਪਰਿਵਾਰਕ ਰੀਤੀ-ਰਿਵਾਜ ਜੁੜੇ ਹੋਏ ਹਨ। ਅਜਿਹੇ ਸਮਾਗਮ ਜਿੱਥੇ ਤਿਉਹਾਰਾਂ ਦੀ ਖ਼ੁਸ਼ੀ ਸਾਂਝੀ ਕਰਨ ਦਾ ਮੌਕਾ ਦਿੰਦੇ ਹਨ, ਉੱਥੇ ਹੀ ਆਪਸੀ ਮਿਲਵਰਤਨ ਅਤੇ ਸਮਾਜਿਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਸਮਾਗਮ ਵਿਚ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਸਮਾਗਮ ਨੂੰ ਉਤਸ਼ਾਹਪੂਰਨ ਬਣਾਇਆ। ਇਸ ਮੌਕੇ ਸਕੂਲ ਕਮੇਟੀ ਅਤੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਗੋਇਲ, ਰਾਕੇਸ਼ ਮਹਾਜਨ ਪ੍ਰੋਜੈਕਟ ਚੇਅਰਮੈਨ, ਯਸ਼ਪਾਲ ਗਰਗ ਮੀਤ ਪ੍ਰਧਾਨ , ਧੀਰਜ ਵਰਮਾ, ਸਤੀਸ਼ ਗੋਇਲ, ਰਵਿੰਦਰ ਮਾਹੀਨੰਗਲ, ਰਾਧੂ ਜੈਨ, ਸੰਨੀ ਕੁਮਾਰ, ਮੁਨੀਸ਼ ਗੋਇਲ, ਬੰਟੀ ਗਰਗ ਸਕੱਤਰ ਰਾਮਾਂ ਸਕੂਲਜ਼ ਐਸੋਸੀਏਸ਼ਨ, ਪ੍ਰਿੰਸੀਪਲ ਯਾਦਵਿੰਦਰ ਸਿੰਘ ਅਤੇ ਇੰਗਲਿਸ਼ ਵਿੰਗ ਦੀ ਇੰਚਾਰਜ ਮੈਡਮ ਡਿੰਪਲ ਸਮੇਤ ਹੋਰ ਅਧਿਆਪਕ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ਅਗਲੀ ਖ਼ਬਰ ਸੋਨ ਤਗਮਾ ਜੇਤੂ ਪ੍ਰਨੀਤ ਕੌਰ ਦੇ ਸਨਮਾਨ ’ਚ ਪੀ.ਕੇ.ਐਸ. ਸਕੂਲ ਵਲੋਂ ਪਿੰਡਾਂ ’ਚ ਕੱਢੀ ਰੈਲੀ
Ad Position 24