29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ

ਬਠਿੰਡਾ, 29 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਰੱਖਦਿਆਂ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਮਠਿਆਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਹਾਇਕ ਫੂਡ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਸੋਢੀ ਨੇ ਦੱਸਿਆ ਕਿ ਚੈਕਿੰਗ ਮੁਹਿੰਮ ਦੌਰਾਨ ਬਠਿੰਡਾ, ਮੌੜ ਬਲਾਕ, ਮਹਿਰਾਜ ਅਤੇ ਰਾਮਪੁਰਾ ਇਲਾਕਿਆਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਜਾਂਚ ਕੀਤੀ ਗਈ।

Ad Position 21
No active advertisement
ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਚੈਕਿੰਗ ਕਰਦੇ ਹੋਏ। 30-10-2026
ਬਠਿੰਡਾ, 29 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਰੱਖਦਿਆਂ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਮਠਿਆਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਹਾਇਕ ਫੂਡ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਸੋਢੀ ਨੇ ਦੱਸਿਆ ਕਿ ਚੈਕਿੰਗ ਮੁਹਿੰਮ ਦੌਰਾਨ ਬਠਿੰਡਾ, ਮੌੜ ਬਲਾਕ, ਮਹਿਰਾਜ ਅਤੇ ਰਾਮਪੁਰਾ ਇਲਾਕਿਆਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਜਾਂਚ ਕੀਤੀ ਗਈ। ਇਸ ਮੁਹਿੰਮ ਵਿਚ ਫੂਡ ਸੇਫ਼ਟੀ ਅਫ਼ਸਰ ਨਵਦੀਪ ਸਿੰਘ, ਦਿਵਿਆ ਗੋਸਵਾਮੀ, ਵਿਕਾਸ, ਸਰਬਜੀਤ ਕੌਰ ਅਤੇ ਸਿਕੰਦਰ ਸਿੰਘ ਸਮੇਤ ਹੋਰ ਟੀਮ ਮੈਂਬਰ ਸ਼ਾਮਿਲ ਸਨ। ਜਿਨ੍ਹਾਂ ਵਲੋਂ ਵੱਖ-ਵੱਖ ਖਾਣ-ਪੀਣ ਵਾਲੀਆ 13 ਵਸਤਾਂ ਜਿਵੇਂ ਕਿ ਮਿਲਕ ਕੇਕ, ਪਨੀਰ, ਖੋਇਆ, ਦੇਸੀ ਘਿਓ, ਬਰਫ਼ੀ, ਖੋਆ, ਰਸਗੁੱਲੇ, ਗੁਲਾਬ ਜਾਮਣ ਅਤੇ ਲੱਡੂਆਂ ਦੇ ਸੈਂਪਲ ਵੀ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੌਰਾਨ ਮਠਿਆਈਆਂ ਅਤੇ ਡੇਅਰੀ ਉਤਪਾਦਾਂ ਦੀ ਮੰਗ ਵੱਧ ਜਾਂਦੀ ਹੈ। ਇਸ ਲਈ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਵਿਭਾਗ ਵਲੋਂ ਚੈਕਿੰਗ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ, ਤਾਂ ਜੋ ਖਪਤਕਾਰਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕੀ ਵਸਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਲਏ ਗਏ 13 ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਵਿਚ ਭੇਜਿਆ ਜਾਵੇਗਾ। ਰਿਪੋਰਟਾਂ ਪ੍ਰਾਪਤ ਹੋਣ ਤੋਂ ਬਾਅਦ ਸੰਬੰਧਿਤ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਵਿਭਾਗ ਨੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ -ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਅੰਡਰ-17 ਲੜਕੇ)- ਕ੍ਰਿਕਟ ’ਚ ਜਲੰਧਰ, ਸ੍ਰੀ ਮੁਕਤਸਰ ਸਾਹਿਬ ਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ... ਅਗਲੀ ਖ਼ਬਰ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾ ਵਿਖੇ ਕਰਵਾਇਆ ਕਰਵਾ ਚੌਥ ਸਮਾਗਮ
Ad Position 24