29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਰ ਪਰਿਵਾਰ ਨੂੰ ਆਪਣੇ ਘਰ ਦਾ ਮਾਲਕ ਬਣਾਉਣਾ ਅਤੇ ਹੱਕ ਦਿਵਾਉਣਾ ਸਰਕਾਰ ਦੀ ਤਰਜੀਹ-ਕੋਟਫੱਤਾ

ਬੱਲੂਆਣਾ, 29 ਅਕਤੂਬਰ (ਗੁਰਨੈਬ ਸਾਜਨ)- ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਪਿੰਡ ਦਿਉਣ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਉਪਰਾਲੇ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਨਾਲ ਸਬੰਧਿਤ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਹੱਕਾਂ ਪ੍ਰਤੀ ਵਧੇਰੇ ਸੁਰੱਖਿਆ ਪ੍ਰਦਾਨ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਬੱਲੂਆਣਾ, 29 ਅਕਤੂਬਰ (ਗੁਰਨੈਬ ਸਾਜਨ)- ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਪਿੰਡ ਦਿਉਣ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਉਪਰਾਲੇ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਨਾਲ ਸਬੰਧਿਤ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਹੱਕਾਂ ਪ੍ਰਤੀ ਵਧੇਰੇ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਘਰ ਹਰ ਪਰਿਵਾਰ ਦੀ ਮੁੱਢਲੀ ਲੋੜ ਹੋਣ ਦੇ ਨਾਲ-ਨਾਲ ਉਸ ਦੀ ਸੁਰੱਖਿਆ, ਸਨਮਾਨ ਅਤੇ ਭਵਿੱਖ ਨਾਲ ਜੁੜਿਆ ਹੁੰਦਾ ਹੈ। ਆਪਣੇ ਘਰ ਦੀ ਮਾਲਕੀ ਦਾ ਹੱਕ ਮਿਲਣਾ ਕਿਸੇ ਵੀ ਪਰਿਵਾਰ ਲਈ ਬਹੁਤ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਨਾਲ ਸਬੰਧਿਤ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਪਛਾਣ ਅਤੇ ਸੁਰੱਖਿਆ ਵਿਚ ਮਦਦ ਮਿਲੇਗੀ। ਸਰਪੰਚ ਗੁਰਦੇਵ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਲੋਕਾਂ ਨੂੰ ਘਰਾਂ ਦੇ ਮਾਲਕ ਬਣਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਰਮਨਦੀਪ ਕੌਰ ਪਟਵਾਰੀ, ਸੇਵਾ ਸਿੰਘ ਪੰਚਾਇਤ ਸੈਕਟਰੀ, ਮੰਗਾ ਸਿੰਘ ਪੰਚ, ਰੂਪ ਸਿੰਘ ਬੱਬੂ, ਮੇਜਰ ਸਿੰਘ, ਮੰਦਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ ’ਤੇ ਐਸ. ਡੀ. ਓ. ਕੇਵਲ ਕ੍ਰਿਸ਼ਨ ਸੇਠੀ ਦਾ ਸਨਮਾਨ ਅਗਲੀ ਖ਼ਬਰ -ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਅੰਡਰ-17 ਲੜਕੇ)- ਕ੍ਰਿਕਟ ’ਚ ਜਲੰਧਰ, ਸ੍ਰੀ ਮੁਕਤਸਰ ਸਾਹਿਬ ਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ...
Ad Position 24