ਦਲਜੀਤ ਸਿੰਘ ਭੰਮੇ ਦੀ ਮੌਤ ਦੇ ਮਾਮਲੇ ’ਚ ਇਰਾਦਾ ਕਤਲ ਦੇ ਮੁਕੱਦਮੇ ਵਾਪਸ ਲਏ ਜਾਣ - ਬਾਬਾ ਮਹਿਰਾਜ
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਤਸੱਦਦ ਕਰਦਿਆਂ ਉਸ ਦੀ ਮ੍ਰਿਤਕ ਦੇਹ ਨੂੰ ਜਬਰੀ ਕਬਜੇ ’ਚ ਲਿਆ ਅਤੇ ਸੰਘਰਸ਼ਕਾਰੀਆਂ ’ਤੇ ਇਰਾਦਾ ਕਤਲ ਦੇ ਪਰਚੇ ਪਾ ਕੇ ਜੇਲ੍ਹਾਂ ’ਚ ਡੱਕ ਦਿੱਤਾ। ਇਹ ਪ੍ਰਗਟਾਵਾ ਕਰਦਿਆਂ ਪੰਚ ਪ੍ਰਧਾਨੀ ਜਥੇ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਜਬਰ ਨੇ ਸਰਕਾਰ ਦੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੀ ਪੋਲ ਖੋਲ੍ਹ ਦਿੱਤੀ ਹੈ।
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਤਸੱਦਦ ਕਰਦਿਆਂ ਉਸ ਦੀ ਮ੍ਰਿਤਕ ਦੇਹ ਨੂੰ ਜਬਰੀ ਕਬਜੇ ’ਚ ਲਿਆ ਅਤੇ ਸੰਘਰਸ਼ਕਾਰੀਆਂ ’ਤੇ ਇਰਾਦਾ ਕਤਲ ਦੇ ਪਰਚੇ ਪਾ ਕੇ ਜੇਲ੍ਹਾਂ ’ਚ ਡੱਕ ਦਿੱਤਾ। ਇਹ ਪ੍ਰਗਟਾਵਾ ਕਰਦਿਆਂ ਪੰਚ ਪ੍ਰਧਾਨੀ ਜਥੇ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਜਬਰ ਨੇ ਸਰਕਾਰ ਦੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਨਸ਼ਾ ਤਸਕਰ ਵਲੋਂ ਝੋਟੇ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਦੀਆਂ ਮੰਗਾਂ ਬਾਰੇ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਝੋਟੇ ਦੀ ਸ਼ਹੀਦੀ ਤੋਂ ਬਾਅਦ ਪੰਜਾਬੀਆਂ ’ਚ ਇੰਨਾ ਰੋਹ ਹੈ ਕਿ ਸਰਕਾਰ ਦੇ ਨੁਮਾਇੰਦੇ ਬਾਹਰ ਨਿਕਲਣ ਤੋਂ ਵੀ ਡਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਮਾਨਸਾ ਮੋਰਚੇ ’ਚ ਵੱਡੀ ਗਿਣਤੀ ’ਚ ਪਹੁੰਚਣ ਅਤੇ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।