ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ
ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਗੁਰੂ ਘਰਾਂ ਵਿਚੋਂ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਸੰਬੰਧਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੀਆਂ ਸੰਗਤਾਂ ਵਲੋਂ ਪਿਛਲੇ ਮਹੀਨੇ 22 ਅਕਤੂਬਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ।
ਬਠਿੰਡਾ, 29 ਅਕਤੂਬਰ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਗੁਰੂ ਘਰਾਂ ਵਿਚੋਂ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਸੰਬੰਧਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੀਆਂ ਸੰਗਤਾਂ ਵਲੋਂ ਪਿਛਲੇ ਮਹੀਨੇ 22 ਅਕਤੂਬਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ। ਪ੍ਰਭਾਤ ਫੇਰੀ ਦੀਆਂ ਸੰਗਤਾਂ ਵਲੋਂ ‘‘ਕਲਿਜੁਗ ਬਾਬੇ ਤਾਰਿਆ ਸਤਿਨਾਮੁ ਪੜਿ ਮੰਤ੍ਰ ਸੁਣਾਇਆ’’ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਲਾਕੇ ਦੀਆਂ ਗਲੀਆਂ, ਘਰਾਂ, ਸਾਂਝੀਆਂ ਗਲੀ ਵਿਚ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਹੋਕਾ ਦਿੱਤਾ ਜਾ ਰਿਹਾ ਹੈ। ਇਸ ਬਾਰੇ ਮੁੱਖ ਸੇਵਾਦਾਰ ਭਾਈ ਸੂਬੇਦਾਰ ਜਗਰਾਜ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਹੋਣ ਕਾਰਨ ਮਹੀਨਾ ਪਹਿਲਾਂ ਹੀ ਪ੍ਰਭਾਤ ਫੇਰੀ ਦੇ ਰੂਪ ਵਿਚ ਸੰਗਤਾਂ ਦੇ ਚਰਨ ਆਪਣੇ ਘਰ ਵਿਚ ਪਵਾਉਣ ਲਈ ਉਤਾਵਲੀਆਂ ਰਹਿੰਦੀਆਂ ਹਨ। ਜਿਸ ਕਾਰਨ ਪਹਿਲੇ ਦਿਨ ਤੋਂ ਹੀ ਸੰਗਤਾਂ ਵਲੋਂ ਪ੍ਰਭਾਤ ਫੇਰੀ ਦੀ ਅਰੰਭਤਾ ਹੋਈ ਹੈ, ਸੰਗਤਾਂ ਅੰਮ੍ਰਿਤ ਵੇਲੇ 5 ਵਜੇ ਗੁਰੂ ਘਰ ਪਹੁੰਚ ਜਾਂਦੀਆਂ ਹਨ।