‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਭਗਤਾ ਭਾਈਕਾ, 30 ਅਕਤੂਬਰ (ਸੁਖਪਾਲ ਸਿੰਘ ਸੋਨੀ)- ਜ਼ਿਲ੍ਹਾ ਸਿੱਖਿਆ ਅਫ਼ਸਰ, ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਸਹਿਯੋਗ ਨਾਲ ਬੀ. ਆਰ.
ਭਗਤਾ ਭਾਈਕਾ, 30 ਅਕਤੂਬਰ (ਸੁਖਪਾਲ ਸਿੰਘ ਸੋਨੀ)- ਜ਼ਿਲ੍ਹਾ ਸਿੱਖਿਆ ਅਫ਼ਸਰ, ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਸਹਿਯੋਗ ਨਾਲ ਬੀ.ਆਰ.ਸੀ. ਕਾਨਵੈਂਟ ਸਕੂਲ, ਸਮਾਧ ਭਾਈਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਤੇ ਬੱਚਿਆਂ ਨੂੰ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਸ਼ਿਵਾਂਗੀ ਸਾਂਗਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਨਾਲ ਪੈਨਲ ਐਡਵੋਕੇਟ ਮੀਟੂ ਰਾਣੀ ਅਤੇ ਪੀ. ਐਲ. ਵੀ. ਗੁਰਬਰਾਮ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਪੋਕਸੋ ਐਕਟ, 2012, ਬੱਚਿਆਂ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਸੁਰੱਖਿਆ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਬਾਲ ਸੁਰੱਖਿਆ ਦੇ ਵਿਸ਼ੇ ’ਤੇ ਪ੍ਰਭਾਵਸ਼ਾਲੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ। ਸਕੂਲ ਪ੍ਰਿੰਸੀਪਲ ਕਿਰਨਾ ਰਾਣੀ, ਚੇਅਰਮੈਨ ਲਾਭ ਸਿੰਘ ਖੋਖਰ ਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘਖੋਖਰ ਨੇ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ।