01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਆਈ.ਸੀ.ਸੀ.ਆਰ ਜ਼ੋਨਲ ਦਫ਼ਤਰ ਦੇ ਪ੍ਰਤੀਨਿਧੀ ਮੰਡਲ ਵਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ

ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਸੱਭਿਆਚਾਰਕ ਸਬੰਧ ਪਰਿਸ਼ਦ (ਆਈਸੀਸੀਆਰ), ਜ਼ੋਨਲ ਦਫ਼ਤਰ (ਉੱਤਰ) ਦੇ ਇਕ ਪ੍ਰਤਿਨਿਧੀ ਮੰਡਲ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਯੂਨੀਵਰਸਿਟੀ ਵਿਚ ਉਪਲਬਧ ਸਹੂਲਤਾਂ ਅਤੇ ਪਹਿਲਕਦਮੀਆਂ ਦੀ ਸਮੀਖਿਆ ਕਰਨਾ ਅਤੇ ਅਕਾਦਮਿਕ ਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੌਕਿਆਂ ਦੀ ਪੜਚੋਲ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 01-11-2026
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਸੱਭਿਆਚਾਰਕ ਸਬੰਧ ਪਰਿਸ਼ਦ (ਆਈਸੀਸੀਆਰ), ਜ਼ੋਨਲ ਦਫ਼ਤਰ (ਉੱਤਰ) ਦੇ ਇਕ ਪ੍ਰਤਿਨਿਧੀ ਮੰਡਲ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਯੂਨੀਵਰਸਿਟੀ ਵਿਚ ਉਪਲਬਧ ਸਹੂਲਤਾਂ ਅਤੇ ਪਹਿਲਕਦਮੀਆਂ ਦੀ ਸਮੀਖਿਆ ਕਰਨਾ ਅਤੇ ਅਕਾਦਮਿਕ ਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੌਕਿਆਂ ਦੀ ਪੜਚੋਲ ਕਰਨਾ ਸੀ। ਇਸ ਮੌਕੇ ਆਈਸੀਸੀਆਰ ਦੇ ਜ਼ੋਨਲ ਡਾਇਰੈਕਟਰ (ਉੱਤਰ) ਕੇ. ਅਯਨਾਰ ਅਤੇ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਦੇ ਖੇਤਰੀ ਡਾਇਰੈਕਟਰ ਡਾ. ਕੇ. ਪੰਨੀਰਸੇਲਵਮ ਵੀ ਮੌਜੂਦ ਰਹੇ। ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਨੇ ਪ੍ਰਤਿਨਿਧੀ ਮੰਡਲ ਦਾ ਸਵਾਗਤ ਕੀਤਾ। ਆਈਕਿਊਏਸੀ ਡਾਇਰੈਕਟਰ ਅਤੇ ਅੰਤਰਰਾਸ਼ਟਰੀ ਵਿਦਿਆਰਥੀ ਡਿਵੀਜ਼ਨ ਦੀ ਸਹਿ-ਡਾਇਰੈਕਟਰ ਪ੍ਰੋ. ਮੋਨਿਸ਼ਾ ਧੀਮਾਨ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸਹਾਇਤਾ ਅਤੇ ਉਨ੍ਹਾਂ ਨੂੰ ਅਕਾਦਮਿਕ ਤੇ ਸੱਭਿਆਚਾਰਕ ਅਨੁਭਵ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਆਈਸੀਸੀਆਰ ਦੇ ਜ਼ੋਨਲ ਡਾਇਰੈਕਟਰ (ਉੱਤਰ) ਕੇ. ਅੱਯਨਾਰ ਨੇ ਕਿਹਾ ਕਿ ਪਰਿਸ਼ਦ ਦਾ ਉਦੇਸ਼ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀ ਉੱਚ ਸਿੱਖਿਆ ਪ੍ਰਣਾਲੀ, ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਨਾ ਹੈ। ਦੌਰੇ ਦੌਰਾਨ ਆਈਸੀਸੀਆਰ ਦੇ ਪ੍ਰਤਿਨਿਧੀ ਮੰਡਲ ਨੇ ਯੂਨੀਵਰਸਿਟੀ ਵਿਚ ਪੜ੍ਹ ਰਹੇ 25 ਤੋਂ ਵੱਧ ਦੇਸ਼ਾਂ ਦੇ 100 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਗੱਲ-ਬਾਤ ਕੀਤੀ। ਵਿਦਿਆਰਥੀਆਂ ਨੇ ਆਪਣੇ ਅਕਾਦਮਿਕ ਤਜਰਬੇ, ਖੋਜ ਕਾਰਜਾਂ ਅਤੇ ਯੂਨੀਵਰਸਿਟੀ ਵਿੱਚ ਜੀਵਨ ਨਾਲ ਜੁੜੇ ਅਨੁਭਵ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ਵਿਚ, ਡੀਨ ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਠਾਕੁਰ ਨੇ ਸਭ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੰਨੀ ਅਤੇ ਬਾਜਵਾ ਦੀ ਅਗਵਾਈ ਹੇਠ ਕਾਂਗੜ ਦੇ ਸ਼ਹਿਰੀ ਦਫ਼ਤਰ ਦਾ ਉਦਘਾਟਨ ਅੱਜ ਅਗਲੀ ਖ਼ਬਰ ਲਾਇਨਜ਼ ਕਲੱਬ ਰਾਮਾ ਹੋਪ ਵਲੋਂ ਆਰੀਆ ਹਾਈ ਸਕੂਲ ਦੇ ਬੱਚਿਆਂ ਨੂੰ ਬੂਟ ਵੰਡੇ
Ad Position 24