01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਚੰਨੀ ਅਤੇ ਬਾਜਵਾ ਦੀ ਅਗਵਾਈ ਹੇਠ ਕਾਂਗੜ ਦੇ ਸ਼ਹਿਰੀ ਦਫ਼ਤਰ ਦਾ ਉਦਘਾਟਨ ਅੱਜ

ਰਾਮਪੁਰਾ ਫੂਲ, 31 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਸਾਬਕਾ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਐਤਵਾਰ ਨੂੰ ਰਾਮਪੁਰਾ ਸ਼ਹਿਰ ਤੋਂ ਚੋਣ ਬਿਗੁਲ ਫੂਕਦਿਆਂ ਸਿਆਸੀ ਸਰਗਰਮੀਆਂ ਦਾ ਸ਼ਾਨਦਾਰ ਆਗਾਜ਼ ਕੀਤਾ ਜਾ ਰਿਹਾ ਹੈ। ਰਾਮਾਇਣ ਦੇ ਪਾਠ ਦੇ ਭੋਗ ਉਪਰੰਤ ਸਥਾਨਕ ਨਵੇਂ ਸ਼ਹਿਰੀ ਦਫ਼ਤਰ ਦੀ ਸ਼ੁਰੂਆਤ ਹੋ ਜਾਵੇਗੀ, ਜਿਸ ਮੌਕੇ ਸ਼ਹਿਰ ਰਾਮਪੁਰਾ ਫੂਲ ਅਤੇ ਹਲਕੇ ਵਿਚ ਅਮਨ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਦੀ ਅਰਦਾਸ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 01-11-2026
ਰਾਮਪੁਰਾ ਫੂਲ, 31 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਸਾਬਕਾ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਐਤਵਾਰ ਨੂੰ ਰਾਮਪੁਰਾ ਸ਼ਹਿਰ ਤੋਂ ਚੋਣ ਬਿਗੁਲ ਫੂਕਦਿਆਂ ਸਿਆਸੀ ਸਰਗਰਮੀਆਂ ਦਾ ਸ਼ਾਨਦਾਰ ਆਗਾਜ਼ ਕੀਤਾ ਜਾ ਰਿਹਾ ਹੈ। ਰਾਮਾਇਣ ਦੇ ਪਾਠ ਦੇ ਭੋਗ ਉਪਰੰਤ ਸਥਾਨਕ ਨਵੇਂ ਸ਼ਹਿਰੀ ਦਫ਼ਤਰ ਦੀ ਸ਼ੁਰੂਆਤ ਹੋ ਜਾਵੇਗੀ, ਜਿਸ ਮੌਕੇ ਸ਼ਹਿਰ ਰਾਮਪੁਰਾ ਫੂਲ ਅਤੇ ਹਲਕੇ ਵਿਚ ਅਮਨ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਦੀ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਸ਼ਹਿਰ ਦੇ ਖਾਤੀ ਬਜ਼ਾਰ ਵਿਚ ਕਾਂਗਰਸ ਪਾਰਟੀ ਦੇ ਨਵੇਂ ਅਤੇ ਆਧੁਨਿਕ ਸ਼ਹਿਰੀ ਦਫ਼ਤਰ ਦਾ ਬਾਕਾਇਦਾ ਤੌਰ ’ਤੇ ਉਦਘਾਟਨ ਕੀਤਾ ਜਾਵੇਗਾ। ਕਾਂਗਰਸ ਕਾਡਰ ਵਿਚ ਨਵੀਂ ਰੂਹ ਫੂਕਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਮੌਕੇ ਕਾਂਗੜ ਦੇ ਸਪੁੱਤਰ ਅਤੇ ਯੂਥ ਆਗੂ ਹਰਮਨਵੀਰ ਸਿੰਘ ਕਾਂਗੜ ਵਲੋਂ ਆਪਣੀ ਨੌਜਵਾਨ ਟੀਮ ਨਾਲ ਮੈਦਾਨ ਵਿਚ ਡੱਟ ਕੇ ਸ਼ਹਿਰ ਅੰਦਰ ਵਪਾਰੀਆਂ ਦੁਕਾਨਦਾਰਾਂ ਨਾਲ ਨਿੱਜੀ ਰਾਬਤਾ ਕਾਇਮ ਕਰਨ ਲਈ ਕੀਤੀ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ, ਜਿਸ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਗੁਰਪ੍ਰੀਤ ਸਿੰਘ ਕਾਂਗੜ ਨੇ ਸ਼ਹਿਰੀਆਂ ਨੂੰ ਸਮਾਗਮ ’ਚ ਸ਼ਮੂਲੀਅਤ ਕਰਨ ਦੀ ਹਾਰਦਿਕ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਆਈ.ਸੀ.ਸੀ.ਆਰ ਜ਼ੋਨਲ ਦਫ਼ਤਰ ਦੇ ਪ੍ਰਤੀਨਿਧੀ ਮੰਡਲ ਵਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ
Ad Position 24