ਬਾਲ ਸੁਰੱਖਿਆ ਤੇ ਬੱਚਿਆਂ ਦੀ ਭਲਾਈ ਲਈ ਪ੍ਰਸ਼ਾਸਨ ਵਚਨਬੱਧ
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬੱਚਿਆਂ ਦੇ ਅਧਿਕਾਰਾਂ ਦੀ ਰਾਖੀ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ, ਬਾਲ ਵਿਆਹ ਦੀ ਰੋਕਥਾਮ ਅਤੇ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਅਤੇ ਲੋੜਵੰਦ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਵਾਸਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਬਾਲ ਸੁਰੱਖਿਆ ਅਤੇ ਬੱਚਿਆਂ ਦੀ ਭਲਾਈ ਸਬੰਧੀ ਤਿਮਾਹੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੱਚਿਆਂ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਦੀ ਪੜਤਾਲ ਕਰਦਿਆਂ ਉਨ੍ਹਾਂ ਦੀ ਸੁਰੱਖਿਆ, ਸੰਭਾਲ ਅਤੇ ਪੁਨਰਵਾਸ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬੱਚਿਆਂ ਦੇ ਅਧਿਕਾਰਾਂ ਦੀ ਰਾਖੀ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ, ਬਾਲ ਵਿਆਹ ਦੀ ਰੋਕਥਾਮ ਅਤੇ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਅਤੇ ਲੋੜਵੰਦ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਵਾਸਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਬਾਲ ਸੁਰੱਖਿਆ ਅਤੇ ਬੱਚਿਆਂ ਦੀ ਭਲਾਈ ਸਬੰਧੀ ਤਿਮਾਹੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੱਚਿਆਂ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਦੀ ਪੜਤਾਲ ਕਰਦਿਆਂ ਉਨ੍ਹਾਂ ਦੀ ਸੁਰੱਖਿਆ, ਸੰਭਾਲ ਅਤੇ ਪੁਨਰਵਾਸ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਵਨੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬੱਚਿਆਂ ਨਾਲ ਸੰਬੰਧਿਤ ਸਮੱਸਿਆਵਾਂ ਦੇ ਹੱਲ ਲਈ ਬਾਲ ਭਲਾਈ ਕਮੇਟੀ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੁਲਾਈ 2026 ਤੋਂ ਸਤੰਬਰ 2026 ਤੱਕ ਦੇ ਅੰਕੜਿਆਂ ਅਨੁਸਾਰ ਬਾਲ ਭਲਾਈ ਕਮੇਟੀ ਵਲੋਂ ਬੱਚਿਆਂ ਨਾਲ ਸੰਬੰਧਿਤ ਕੁੱਲ 68 ਮਾਮਲਿਆਂ ਵਿਚ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਵਿਚ ਬਾਲ ਵਿਆਹ ਦੇ 3, ਪੋਕਸੋ ਐਕਟ ਨਾਲ ਸਬੰਧਿਤ 27, ਲਾਪਤਾ ਬੱਚਿਆਂ ਦੇ 14, ਬਾਲ ਮਜ਼ਦੂਰੀ ਦੇ 2 ਅਤੇ ਘਰੋਂ ਚਲੇ ਜਾਣ ਵਾਲੀਆਂ ਲੜਕੀਆਂ ਦੇ 9 ਮਾਮਲੇ ਸ਼ਾਮਿਲ ਹਨ। ਇਸ ਤੋਂ ਇਲਾਵਾ 4 ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ, 2 ਬੱਚਿਆਂ ਨੂੰ ਗੋਦ ਲੈਣ ਲਈ ਕਾਨੂੰਨੀ ਤੌਰ ’ਤੇ ਯੋਗ ਪਾਏ ਕਰਨ ਸਬੰਧੀ ਕਾਰਵਾਈ ਕੀਤੀ ਗਈ, 2 ਨਵਜੰਮੇ ਬੱਚਿਆਂ ਨਾਲ ਸਬੰਧਿਤ ਮਾਮਲਿਆਂ ਵਿਚ ਕਾਰਵਾਈ ਕੀਤੀ ਗਈ। ਇਸੇ ਤਰ੍ਹਾਂ ਲਾਪਤਾ ਬੱਚਿਆਂ ਦੇ ਮਾਮਲਿਆਂ ਵਿੱਚ 13 ਬੱਚੀਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ, ਜਦਕਿ ਇਕ ਬੱਚੇ ਨੂੰ ਸੁਰੱਖਿਆ ਅਤੇ ਦੇਖਭਾਲ ਲਈ ਬਾਲ ਸੰਭਾਲ ਗ੍ਰਹਿ ਵਿਚ ਭੇਜਿਆ ਗਿਆ। ਇਸ ਦੇ ਨਾਲ ਹੀ ਹੋਰਨਾਂ ਰਾਜਾਂ ਨਾਲ ਸਬੰਧਿਤ ਬੱਚਿਆਂ ਨੂੰ ਉਨ੍ਹਾਂ ਦੇ ਸਬੰਧਿਤ ਸਥਾਨਾਂ ’ਤੇ ਵਾਪਸ ਪਹੁੰਚਾਉਣ ਅਤੇ ਇਕ ਬੱਚੇ ਨੂੰ ਬਾਲ ਸੰਭਾਲ ਗ੍ਰਹਿ ਵਿਚ ਤਬਦੀਲ ਕਰਨ ਸਬੰਧੀ ਵੀ ਕਾਰਵਾਈ ਕੀਤੀ ਗਈ ਹੈ।