ਪ੍ਰੋ. ਬਲਜਿੰਦਰ ਕੌਰ ਨੂੰ ਤੀਜੀ ਵਾਰ ਉਮੀਦਵਾਰ ਐਲਾਨਣ ’ਤੇ ‘ਆਪ’ ਵਰਕਰਾਂ ਨੇ ਵੰਡੇ ਲੱਡੂ
ਰਾਮਾਂ ਮੰਡੀ, 31 ਅਕਤੂਬਰ (ਤਰਸੇਮ ਸਿੰਗਲਾ)- ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਆਮ ਆਦਮੀ ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋ. ਬਲਜਿੰਦਰ ਕੌਰ ਨੂੰ ਲਗਾਤਾਰ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ‘ਤੇ ਰਾਮਾਂ ਮੰਡੀ ਦੇ ਪਾਰਟੀ ਵਰਕਰਾਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਮਾਰਕੀਟ ਕਮੇਟੀ ਰਾਮਾਂ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਸਿੱਧੂ, ਨਗਰ ਕੌਂਸਲ ਪ੍ਰਧਾਨ ਰੁਚਿਕਾ ਗੋਇਲ ਅਤੇ ਸ਼ਹਿਰੀ ਪ੍ਰਧਾਨ ਬੰਟੀ ਗਰਗ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਅਤੇ ਸੈਂਕੜੇ ਪਾਰਟੀ ਵਰਕਰਾਂ ਨੇ ਅੱਜ ਦੇਰ ਸ਼ਾਮ ਗਾਂਧੀ ਚੌਕ ਵਿਖੇ ਇਕੱਠੇ ਹੋ ਕੇ ਆਤਿਸ਼ਬਾਜ਼ੀ ਕੀਤੀ ਅਤੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ।
ਰਾਮਾਂ ਮੰਡੀ, 31 ਅਕਤੂਬਰ (ਤਰਸੇਮ ਸਿੰਗਲਾ)- ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਆਮ ਆਦਮੀ ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋ. ਬਲਜਿੰਦਰ ਕੌਰ ਨੂੰ ਲਗਾਤਾਰ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ‘ਤੇ ਰਾਮਾਂ ਮੰਡੀ ਦੇ ਪਾਰਟੀ ਵਰਕਰਾਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਮਾਰਕੀਟ ਕਮੇਟੀ ਰਾਮਾਂ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਸਿੱਧੂ, ਨਗਰ ਕੌਂਸਲ ਪ੍ਰਧਾਨ ਰੁਚਿਕਾ ਗੋਇਲ ਅਤੇ ਸ਼ਹਿਰੀ ਪ੍ਰਧਾਨ ਬੰਟੀ ਗਰਗ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਅਤੇ ਸੈਂਕੜੇ ਪਾਰਟੀ ਵਰਕਰਾਂ ਨੇ ਅੱਜ ਦੇਰ ਸ਼ਾਮ ਗਾਂਧੀ ਚੌਕ ਵਿਖੇ ਇਕੱਠੇ ਹੋ ਕੇ ਆਤਿਸ਼ਬਾਜ਼ੀ ਕੀਤੀ ਅਤੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ।ਇਸ ਦੌਰਾਨ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰੋ. ਬਲਜਿੰਦਰ ਕੌਰ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ਗੁਰਪ੍ਰੀਤ ਕੌਰ ਸਿੱਧੂ, ਰੁਚਿਕਾ ਗੋਇਲ ਅਤੇ ਬੰਟੀ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਤੋਂ ਪੰਜਾਬ ਦੀ ਜਨਤਾ ਪੂਰੀ ਤਰ੍ਹਾਂ ਸੰਤੁਸ਼ਟ ਹੈ ਅਤੇ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਆਮ ਵਰਕਰਾਂ ਤੋਂ ਇਲਾਵਾ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵਿਜੇਪਾਲ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਕੌਂਸਲਰ ਸ਼ਿਵਾਨੀ ਗੋਇਲ, ਪਰਮਪ੍ਰੀਤ ਕੌਰ ਸਿੱਧੂ, ਅਸ਼ੋਕ ਕੁਮਾਰ ਗੋਇਲ ਕੌਂਸਲਰ ਅਤੇ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਸੁਖਵੰਤ ਸਿੰਘ ਕਾਲਾ, ਰਮੇਸ਼ ਕੰਬੋਜ, ਮਾਤਾ ਕਰਮਜੀਤ ਕੌਰ ਸਿੱਧੂ, ਨੀਰੂ ਬਾਂਸਲ, ਰਾਜੂ, ਵੀਨਾ ਰਾਣੀ, ਪੂਜਾ ਰਾਣੀ, ਵਿਕਰਾਂਤ ਗੋਇਲ ਐਡਵੋਕੇਟ ਹਲਕਾ ਚੇਅਰਮੈਨ ਟ੍ਰੇਡ ਵਿੰਗ, ਨਰੇਸ਼ ਗੋਇਲ ਠੂਨੀਆ ਪ੍ਰਧਾਨ ਐਮਐਸਡੀ ਸਕੂਲ, ਜੈਪਾਲ ਗਰਗ ਮੈਂਬਰ ਟ੍ਰੇਡ ਵਿੰਗ, ਪ੍ਰਵੀਨ ਕੁਮਾਰ ਪੱਕਾ ਸਾਬਕਾ ਕੌਂਸਲਰ, ਮੁਰਾਰੀ ਲਾਲ ਪੈਸੀਆ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।