ਅਣਪਛਾਤੇ ਵਿਅਕਤੀ ਦੀ ਮੌਤ
ਬਠਿੰਡਾ, 1 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਪਟਾ ਮਾਰਕੀਟ ਵਿਚ ਇਕ ਵਿਅਕਤੀ ਗੰਭੀਰ ਹਾਲਤ ਵਿਚ ਮਿਲਿਆ। ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਮੈਂਬਰਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਦੁਆਰਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ।
ਬਠਿੰਡਾ, 1 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਪਟਾ ਮਾਰਕੀਟ ਵਿਚ ਇਕ ਵਿਅਕਤੀ ਗੰਭੀਰ ਹਾਲਤ ਵਿਚ ਮਿਲਿਆ। ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਮੈਂਬਰਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਦੁਆਰਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਸਹਾਰਾ ਟੀਮ ਉਸ ਦੀ ਦੇਖਭਾਲ ਕਰ ਰਹੀ ਸੀ। ਇਲਾਜ ਦੌਰਾਨ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨ ਹੋਣ ਕਰਕੇ ਬੇਸਹਾਰਾ ਕਰਾਰ ਦਿੱਤਾ ਗਿਆ। ਸਹਾਰਾ ਟੀਮ ਦੁਆਰਾ ਇਸ ਵਿਅਕਤੀ ਬਾਰੇ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਸੁਰੱਖਿਅਤ ਰੱਖ ਦਿੱਤਾ ਗਿਆ ਹੈ।