02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ’ਚ ਵੱਡੀ ਗਿਣਤੀ ਵਰਕਰਾਂ ਸਮੇਤ ਕਰਾਂਗੇ ਸ਼ਮੂਲੀਅਤ-ਸੁਖਦੇਵ ਸਿੰਘ ਚਹਿਲ

ਤਲਵੰਡੀ ਸਾਬੋ, 1 ਨਵੰਬਰ (ਰਣਜੀਤ ਸਿੰਘ ਰਾਜੂ)- ਕੁਲ ਹਿੰਦ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ‘ਚ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਪੰਜਾਬ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦੇਵੇਗੀ ਤੇ ਉਕਤ ਰੈਲੀ ਵਿਚ ਅਸੀਂ ਵੱਡੀ ਗਿਣਤੀ ਵਰਕਰਾਂ ਸਮੇਤ ਸ਼ਮੂਲੀਅਤ ਕਰਾਂਗੇ। ਉਕਤ ਜਾਣਕਾਰੀ ਹਲਕੇ ਅੰਦਰ ਕਾਂਗਰਸ ਪਾਰਟੀ ਵਲੋਂ ਸਰਗਰਮ ਸੀਨੀਅਰ ਆਗੂ ਸੁਖਦੇਵ ਸਿੰਘ ਚਹਿਲ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ।

Ad Position 21
No active advertisement
ਅਜੀਤ ਡੈਸਕ 02-11-2026
ਤਲਵੰਡੀ ਸਾਬੋ, 1 ਨਵੰਬਰ (ਰਣਜੀਤ ਸਿੰਘ ਰਾਜੂ)- ਕੁਲ ਹਿੰਦ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ‘ਚ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਪੰਜਾਬ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦੇਵੇਗੀ ਤੇ ਉਕਤ ਰੈਲੀ ਵਿਚ ਅਸੀਂ ਵੱਡੀ ਗਿਣਤੀ ਵਰਕਰਾਂ ਸਮੇਤ ਸ਼ਮੂਲੀਅਤ ਕਰਾਂਗੇ। ਉਕਤ ਜਾਣਕਾਰੀ ਹਲਕੇ ਅੰਦਰ ਕਾਂਗਰਸ ਪਾਰਟੀ ਵਲੋਂ ਸਰਗਰਮ ਸੀਨੀਅਰ ਆਗੂ ਸੁਖਦੇਵ ਸਿੰਘ ਚਹਿਲ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ। ਸੁਖਦੇਵ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖ਼ਾਸ ਕਰਕੇ ਨਸ਼ਿਆਂ ਦੇ ਮੁੱਦੇ ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਆਸਾਂ ਉਮੀਦਾਂ ਕਾਂਗਰਸ ਪਾਰਟੀ ਤੇ ਹਨ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਪੰਜਾਬ ਨੂੰ ਅਸਲ ਚ ਖ਼ੁਸ਼ਹਾਲੀ ਅਤੇ ਤਰੱਕੀ ਦੇ ਰਾਸਤੇ ਸਿਰਫ਼ ਕਾਂਗਰਸ ਪਾਰਟੀ ਹੀ ਲੈ ਜਾ ਸਕਦੀ ਹੈ। ਉਨ੍ਹਾਂ ਮੁਤਾਬਿਕ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ਰਾਜਸੀ ਰੈਲੀ ਸਬੰਧੀ ਜਿੱਥੇ ਸਮੁੱਚੇ ਸੂਬੇ ਦੇ ਕਾਂਗਰਸੀ ਵਰਕਰਾਂ ‘ਚ ਵਿਸ਼ੇਸ਼ ਉਤਸ਼ਾਹ ਹੈ ਉੱਥੇ ਉਕਤ ਖ਼ਿੱਤੇ ਦੇ ਕਾਂਗਰਸੀ ਆਗੂ ਅਤੇ ਆਮ ਲੋਕ ਉਕਤ ਰੈਲੀ ‘ਚ ਜਾਣ ਲਈ ਉਤਾਵਲੇ ਹਨ। ਸੁਖਦੇਵ ਸਿੰਘ ਚਹਿਲ ਨੇ ਦਾਅਵਾ ਕੀਤਾ ਕਿ ਉਕਤ ਖ਼ਿੱਤੇ ਅਤੇ ਖ਼ਾਸ ਕਰਕੇ ਹਲਕਾ ਤਲਵੰਡੀ ਸਾਬੋ ‘ਚੋਂ ਵੱਡੀ ਗਿਣਤੀ ਵਰਕਰਾਂ ਤੇ ਲੋਕਾਂ ਨੂੰ ਨਾਲ ਲੈ ਕੇ ਉਹ ਉਕਤ ਰੈਲੀ ’ਚ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹਰਤਾਬਲ ਸਿੰਘ ਸੁੱਖੀ ਪ੍ਰਚਾਰ ਸਕੱਤਰ ਅਤੇ ਬਲਰਾਜ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਆਰੀਆ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ
Ad Position 24