ਵਿਗਿਆਨ ਮੇਲੇ ਵਿਚ ਵਿਦਿਆਰਥਣ ਪ੍ਰੀਤਇੰਦਰ ਕੌਰ ਨੇ ਸਰਵਹਿੱਤਕਾਰੀ ਸਕੂਲ ਦਾ ਨਾਂਂਅ ਕੀਤਾ ਰੌਸ਼ਨ
ਰਾਮਪੁਰਾ ਫੂਲ, 1 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਪ੍ਰੀਤਇੰਦਰ ਕੌਰ ਨੇ ਵਿਗਿਆਨ ਮੇਲਾ-2026 ਦੇ ਨੌਰਥ ਜ਼ੋਨ ਮੁਕਾਬਲੇ ਵਿਚ ਆਪਣੇ ਫ਼ਸਟ ਏਡ ਸਾਇੰਸ ਮਾਡਲ ਰਾਹੀਂ ਪਹਿਲਾ ਸਥਾਨ ਪ੍ਰਾਪਤ ਕਰਕੇ ਵਿਦਿਆ ਮੰਦਰ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਨੂੰ ਵਿਦਿਆ ਮੰਦਰ ਦੀ ਵੰਦਨਾ ਸਭਾ ਵਿਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਰਾਮਪੁਰਾ ਫੂਲ, 1 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਪ੍ਰੀਤਇੰਦਰ ਕੌਰ ਨੇ ਵਿਗਿਆਨ ਮੇਲਾ-2026 ਦੇ ਨੌਰਥ ਜ਼ੋਨ ਮੁਕਾਬਲੇ ਵਿਚ ਆਪਣੇ ਫ਼ਸਟ ਏਡ ਸਾਇੰਸ ਮਾਡਲ ਰਾਹੀਂ ਪਹਿਲਾ ਸਥਾਨ ਪ੍ਰਾਪਤ ਕਰਕੇ ਵਿਦਿਆ ਮੰਦਰ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਨੂੰ ਵਿਦਿਆ ਮੰਦਰ ਦੀ ਵੰਦਨਾ ਸਭਾ ਵਿਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਦਿਆਰਥਣ ਦੇ ਪਿਤਾ ਕੁਲਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਵਿਦਿਆ ਮੰਦਰ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਦੇ ਨਾਲ ਹੀ ਰਾਕੇਸ਼ ਤਾਇਲ ਪ੍ਰਧਾਨ ਪੁਨਰਜੋਤੀ ਆਈ ਡੋਨੇਸ਼ਨ ਹਸਪਤਾਲ, ਰਾਮਪੁਰਾ ਫੂਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਵੰਦਨਾ ਸਭਾ ਵਿਚ ਵਿਦਿਆ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਦੀ ਮਾਣਮੱਤੀ ਹਾਜ਼ਰੀ ਰਹੀ। ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥਣ ਪ੍ਰੀਤ ਇੰਦਰ ਕੌਰ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ 5,100 ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਵਿਸ਼ੇਸ਼ ਮਹਿਮਾਨ ਸ੍ਰੀ ਰਾਕੇਸ਼ ਤਾਇਲ ਅਤੇ ਤੇ ਵਿਦਿਆਰਥਣ ਪ੍ਰੀਤ ਇੰਦਰ ਦੇ ਪਿਤਾ ਕੁਲਵਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।ਪ੍ਰਿੰਸੀਪਲ ਨੇ ਸਮੂਹ ਵਿਦਿਆ ਮੰਦਰ ਸਟਾਫ਼ ਵੱਲੋਂ ਪ੍ਰੀਤ ਇੰਦਰ ਕੌਰ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।