02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਗਤ ਕਲਾਂ ਤੋਂ ਗੁਰਥੜੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਸੰਗਤ ਮੰਡੀ , 1 ਅਕਤੂਬਰ ( ਸੁਖਤੇਜ ਧਾਲੀਵਾਲ )- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਸੰਗਤ ਕਲਾਂ ਤੋਂ ਗੁਰਥੜੀ ਨੂੰ ਜੋੜਨ ਵਾਲੀ ਸੜਕ ਦੀ ਖਸਤਾ ਹਾਲਤ ਨੂੰ ਸੁਧਾਰਨ ਲਈ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਕਰਵਾਈ ਗਈ । ਇਸ ਸੜਕ ਦੀ ਮੁਰੰਮਤ ਦੀ ਮੰਗ ਇਲਾਕਾ ਵਾਸੀਆਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ।

Ad Position 21
No active advertisement
ਅਜੀਤ ਡੈਸਕ 02-11-2026
ਸੰਗਤ ਮੰਡੀ , 1 ਅਕਤੂਬਰ ( ਸੁਖਤੇਜ ਧਾਲੀਵਾਲ )- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਸੰਗਤ ਕਲਾਂ ਤੋਂ ਗੁਰਥੜੀ ਨੂੰ ਜੋੜਨ ਵਾਲੀ ਸੜਕ ਦੀ ਖਸਤਾ ਹਾਲਤ ਨੂੰ ਸੁਧਾਰਨ ਲਈ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਕਰਵਾਈ ਗਈ । ਇਸ ਸੜਕ ਦੀ ਮੁਰੰਮਤ ਦੀ ਮੰਗ ਇਲਾਕਾ ਵਾਸੀਆਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ । ਕੰਮ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ । ਇਸ ਮੌਕੇ ਗੋ ਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਆਵਾਜਾਈ ਦੌਰਾਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਦੇ ਸੁਧਾਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ ਤੇ ਪੂਰਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀਆਂ ਸੜਕਾਂ ਦੀ ਬਿਹਤਰ ਹਾਲਤ ਹੋਣ ਨਾਲ ਕਿਸਾਨਾਂ , ਵਪਾਰੀਆਂ , ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਆਉਣ - ਜਾਣ ਵਿਚ ਸਹੂਲਤ ਮਿਲਦੀ ਹੈ । ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੌਕੇ ਆਮ ਆਦਮੀ ਪਾਰਟੀ ਦੀ ਸੰਗਤ ਕਲਾਂ ਅਤੇ ਸੰਗਤ ਮੰਡੀ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਹਾਜ਼ਰ ਸਨ । ਇਨ੍ਹਾਂ ਵਿਚ ਅਗਰ ਵਾਲ ਸਮਾਜ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ , ਟਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ , ਬਲਾਕ ਪ੍ਰਧਾਨ ਰਵੀ ਗੋਇਲ , ਨਿੱਕਾ ਗੋਇਲ , ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ , ਸੀਨੀਅਰ ਆਗੂ ਬਹਾਦਰ ਸਿੰਘ ਸਿੱਧੂ ਫੁੱਲੋਮਿੱਠੀ , ਹਰਦੇਵ ਸਿੰਘ ਸਿੱਧੂ , ਗਮਦੂਰ ਸਿੰਘ ਸਿੱਧੂ , ਗੁਰਜੀਤ ਸਿੰਘ ਖ਼ਾਲਸਾ ਅਤੇ ਰੇਸ਼ਮ ਸਿੰਘ ਸੰਗਤ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਖੇਤੀ ਹਾਦਸਾ ਪੀੜਤ ਕਿਸਾਨਾਂ ਲਈ ਮੁਆਵਜ਼ੇ ਬਿਨ੍ਹਾਂ ਪੋਸਟਮਾਰਟਮ ਰਿਪੋਰਟ ਤੋਂ ਦਿੱਤੇ ਜਾਣ- ਕਿਸਾਨ ਆਗੂ
Ad Position 24