02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵੋਟਰ ਜਾਗਰੂਕਤਾ ਤਹਿਤ ਭਾਸ਼ਨ ਤੇ ਪੋਸਟਰ ਮੁਕਾਬਲੇ ਕਰਵਾਏ

ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ. ਡੀ.

Ad Position 21
No active advertisement
ਅਜੀਤ ਡੈਸਕ 02-11-2026
ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ. ਡੀ. ਐਮ. ਬਠਿੰਡਾ ਅਮਨਦੀਪ ਸਿੰਘ ਮਾਵੀ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਸਥਾਨਕ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੋਟਰ ਜਾਗਰੂਕਤਾ ਅਭਿਆਨ ਕਰਵਾਇਆ । ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟ ਦੀ ਅਹਿਮੀਅਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸਵੀਪ ਨੋਡਲ ਅਫ਼ਸਰ ਡਾ: ਮੀਨਾ ਭਾਰਤੀ ਦੀ ਅਗਵਾਈ ਹੇਠ ਕਰਵਾਏ। ਇਸ ਮੌਕੇ ਟੀਮ ਮੈਂਬਰ ਗੁਰਬਖਸ਼ ਲਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਵੋਟਰ ਦੇ ਹੱਥ ਵਿਚ ਹੈ। ਉਨ੍ਹਾਂ ਨੇ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ-6 ਤੇ ਵੇਰਵਿਆਂ ਦੀ ਸੋਧ ਲਈ ਫ਼ਾਰਮ ਨੰਬਰ-8 ਬਾਰੇ ਜਾਣੂ ਕਰਵਾਇਆ। ਸਵੀਪ ਟੀਮ ਮੈਂਬਰ ਸੁਮਿਤ ਗੋਇਲ ਤੇ ਜੌਨੀ ਸਿੰਗਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਨੇ ਸਵੀਪ ਟੀਮ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਵਤਾਰ ਸਿੰਘ, ਇੰਚਾਰਜ ਸਰਬਜੀਤ ਕੌਰ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬੇਟੇ ਦੇ ਗ੍ਰਿਫ਼ਤਾਰ ਹੋਣ ਦਾ ਡਰ ਦਿਖਾ ਕੇ ਕਰੀਬ 5 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਕਰਵਾ ਚੌਥ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ, ਸੈਂਕੜੇ ਮਹਿਲਾਵਾਂ ਨੇ ਉਤਸ਼ਾਹ ਨਾਲ ਕੀਤੀ ਸ਼ਿਰਕਤ
Ad Position 24