03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

-ਪਰਵਿੰਦਰ ਸਿੰਘ ਝੋਟਾ ਕਤਲ ਕਾਂਡ- ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਸੰਬੰਧੀ ਪਿੰਡਾਂ ਵਿਚ ਲਾਮਬੰਦੀ ਤੇਜ਼

ਬਠਿੰਡਾ, 2 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਅਤੇ ਮਾਨਸਾ ਮੋਰਚੇ ਤੋਂ ਗ੍ਰਿਫ਼ਤਾਰ ਕੀਤੇ ਗਏ ਐਕਸ਼ਨ ਕਮੇਟੀ ਦੇ ਆਗੂ ਲੱਖਾ ਸਿਧਾਣਾ ਅਤੇ ਹੋਰਾਂ ਦੀ ਰਿਹਾਈ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ, ਜਿਸ ਸੰਬੰਧੀ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡਾਂ ਵਿਚ ਲਾਮਬੰਦੀ ਤੇਜ਼ ਕੀਤੀ ਹੋਈ ਹੈ। ਇਸ ਸੰਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਉਪ-ਪ੍ਰਧਾਨ ਡਾ.

Ad Position 21
No active advertisement
ਡਾ. ਪ੍ਰਗਟ ਸਿੰਘ ਵਿਰਕ ਸੰਗਰੂਰ ਪ੍ਰੋਗਰਾਮ ਸੰਬੰਧੀ ਲੋਕਾਂ ਨੂੰ ਲਾਮਬੰਦ ਕਰਦੇ ਹੋਏ। 03-11-2026
ਬਠਿੰਡਾ, 2 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਅਤੇ ਮਾਨਸਾ ਮੋਰਚੇ ਤੋਂ ਗ੍ਰਿਫ਼ਤਾਰ ਕੀਤੇ ਗਏ ਐਕਸ਼ਨ ਕਮੇਟੀ ਦੇ ਆਗੂ ਲੱਖਾ ਸਿਧਾਣਾ ਅਤੇ ਹੋਰਾਂ ਦੀ ਰਿਹਾਈ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ, ਜਿਸ ਸੰਬੰਧੀ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡਾਂ ਵਿਚ ਲਾਮਬੰਦੀ ਤੇਜ਼ ਕੀਤੀ ਹੋਈ ਹੈ। ਇਸ ਸੰਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਉਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਵੱਡੀ ਗਿਣਤੀ ਵਿਚ ਸੰਘਰਸ਼ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ, ਐਕਸ਼ਨ ਕਮੇਟੀ ਅਤੇ ਪੰਜਾਬ ਦੇ ਲੋਕਾਂ ਵਲੋਂ ਲਗਾਤਾਰ ਪਿਛਲੇ 22 ਦਿਨਾਂ ਤੋਂ ਮਾਨਸਾ ਵਿਚ ਪੱਕਾ ਮੋਰਚਾ ਲਗਾ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਵਲੋਂ ਇਨਸਾਫ਼ ਦ ੇਣ ਤੋਂ ਭੱਜ ਰਹੀ ਹੈ। ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਡਾ. ਵਿਰਕ ਨੇ ਸਮੂਹ ਇਨਸਾਫ਼ ਪਸੰਦ ਲੋਕਾਂ, ਨੌਜਵਾਨਾਂ ਅਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ 5 ਨਵੰਬਰ ਦੇ ਸੰਘਰਸ਼ ਵਿਚ ਸੰਗਰੂਰ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਆਵਾਜ਼ ਨੂੰ ਮਜ਼ਬੂਤ ਕਰਨ। ਇਸ ਮੌਕੇ ਉਨ੍ਹਾਂ ਨਾਲ ਗੁਰਦੀਪ ਸਿੰਘ ਸਿੱਧੂ, ਜਗਸੀਰ ਸਿੰਘ ਸ਼ੇਰਗੜ੍ਹ, ਪਰਮਜੀਤ ਸਿੰਘ, ਬੱਬੂ ਸਿੰਘ ਖ਼ਾਲਸਾ, ਗੁਰਪ੍ਰੀਤ ਸਿਵੀਆ, ਦਰਸ਼ਨ ਸਿੰਘ ਗੋਨਿਆਣਾ ਖ਼ੁਰਦ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਸੀ.ਆਈ.ਡੀ. ਵਿਭਾਗ ਦੇ ਸਾਬਕਾ ਇੰਸਪੈਕਟਰ ਦੇ ਘਰ ਚੋਰੀ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ, ਤੀਸਰਾ ਸਾਥੀ ਮੌਕੇ ਤੋਂ ਫ਼ਰਾਰ
Ad Position 24